ਕੀਰਤਪੁਰ ਸਾਹਿਬ :ਵਿਸਾਖੀ ਦੇ ਦਿਨ ਸ੍ਰੀ ਕੀਰਤਪੁਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਸਾਖੀ ਦਾ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ।
ਮਨਾਲੀ-ਚੰਡੀਗੜ੍ਹ ਮੁੱਖ ਮਾਰਗ ‘ਤੇ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ। ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਟਰੈਕਟਰ ਚਾਲਕ ਨੂੰ ਬੜੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਡਰਾਈਵਰ ਅਤੇ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਜ਼ੁਰਗ ਅਤੇ ਨੌਜਵਾਨ ਦੀ ਮੌ.ਤ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।