ਚੰਡੀਗੜ੍ਹ: ਪੰਜਾਬ ਦੇ ਸੰਗਰੂਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦੋ ਦੋਸਤਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਨੋਦ ਕੁਮਾਰ ਅਤੇ ਸ਼ੰਕਰ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਸੰਗਰੂਰ ‘ਚ ਸੈਲੂਨ ਚਲਾਉਣ ਵਾਲੇ ਵਿਨੋਦ ਕੁਮਾਰ ਅਤੇ ਸ਼ੰਕਰ ਨਾਂ ਦੇ ਦੋ ਨੌਜਵਾਨ ਬੀਤੀ ਰਾਤ ਕਰੀਬ 10 ਵਜੇ ਐਕਟਿਵਾ ‘ਤੇ ਇਕ ਢਾਬੇ ‘ਤੇ ਖਾਣਾ ਖਾਣ ਜਾ ਰਹੇ ਸਨ ਤਾਂ ਸਥਾਨਿਕ ਤਾਜ ਪੈਲੇਸ ਨੇੜੇ ਸਾਹਮਣਿਓਂ ਆ ਰਹੇ ਇਕ ਲੱਕੜ ਦੇ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਨੋਦ ਕੁਮਾਰ (27) ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਜ਼ਖਮੀ ਸ਼ੰਕਰ (22) ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਕੈਂਟਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਕੈਂਟਰ ਚਾਲਕ ਫਰਾਰ ਹੋ ਗਿਆ, ਉਸ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।