ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਥਿਆਰਾਂ ਸਣੇ ਦੋ ਗੈਂਗਸਟਰ ਕੀਤੇ ਗ੍ਰਿਫ਼ਤਾਰ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਗ੍ਰਿਫਤਾਰ ਕੀਤੇ ਬਦਮਾਸ਼ ਰਿੰਕੂ ਅਤੇ ਬੱਬੂ ਉੱਤੇ ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲੇ ਦਰਜ ਹਨ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ। ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਹੋਇਆ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ ਐਸਟੀਐਫ ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਹ ਉਸ ਸਮੇਂ ਤੋਂ ਉਹ ਫਰਾਰ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment