ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

Global Team
2 Min Read

ਵਾਸ਼ਿੰਗਟਨ: ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਭਾਰਤ ਦੇ ਦੋ ਵਿਦਿਆਰਥੀਆਂ ਦੀ ਐਰੀਜੋਨਾ ‘ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਵਜੋਂ ਹੋਈ ਹੈ, ਜਿਹਨਾਂ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ। ਦੋਵੇ ਨੌਜਵਾਨਾਂ ਦੀ ਉਸ ਸਮੇਂ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਉਨ੍ਹਾਂ ਦੇ ਕਾਰ ਦੀ ਦੂਜੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।

ਪੀਓਰੀਆ ਪੁਲਿਸ ਦੇ ਅਨੁਸਾਰ, ਸਟੇਟ ਰੂਟ 74 ਦੇ ਬਿਲਕੁਲ ਉੱਤਰ ਵਿੱਚ ਕੈਸਲ ਹਾਟ ਸਪ੍ਰਿੰਗਸ ਰੋਡ ‘ਤੇ 20 ਅਪ੍ਰੈਲ ਨੂੰ ਸ਼ਾਮ 6:18 ਵਜੇ ਦੇ ਕਰੀਬ ਦੋ ਕਾਰਾਂ ਦੀ ਟੱਕਰ ਹੋਈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਾਹਨਾਂ ਦੀ ਟੱਕਰ ਕਿਵੇਂ ਹੋਈ।”

ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿੱਚ ਦੋਵੇਂ ਕਾਰਾਂ ਦੇ ਡਰਾਈਵਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 19 ਸਾਲਾ ਨਿਵੇਸ਼ ਮੱਕਾ ਅਤੇ 19 ਸਾਲਾ ਗੌਤਮ ਪਾਰਸੀ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਭਾਰਤੀ ਸਨ।

ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment