ਸਿੱਧੂ ਦੇ ਸਮਾਗਮ ‘ਚ ਚੰਡੀਗੜ੍ਹ ਜਾ ਰਹੀ ਬੱਸ ਦੀ ਜ਼ਬਰਦਸਤ ਟੱਕਰ, ਲਗਭਗ 3 ਮੌਤਾਂ, 40 ਜ਼ਖਮੀ

TeamGlobalPunjab
2 Min Read

ਚੰਡੀਗੜ੍ਹ : ਨਵਜੋਤ ਸਿੱਧੂ ਦੀ ਅੱਜ ਚੰਡੀਗੜ੍ਹ ਵਿਖੇ ਤਾਜਪੋਸ਼ੀ ਹੋਵੇਗੀ। ਜਿਸ ਵਿੱਚ ਸ਼ਾਮਲ ਹੋਣ ਲਈ ਮੋਗਾ ਤੋਂ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਲੋਕ ਜ਼ਖਮੀ ਹੋ ਗਏ। ਨਵਜੋਤ ਸਿੱਧੂ ਦੇ ਸਮਰਥਕ ਮਿੰਨੀ ਬੱਸ ਵਿੱਚ ਸਵਾਰ ਹੋ ਕੇ ਮੋਗਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਸਨ।

ਸਮਰਥਕਾਂ ਨਾਲ ਭਰੀ ਬੱਸ ਜਦੋਂ ਮੋਗਾ ਦੇ ਕੋਟ ਇਸੇ ਖਾਂ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਦੂਸਰੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟਕਰਾਅ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕੇ ਬੱਸ ਦੇ ਪਰਖੱਚੇ ਉੱਡ ਗਏ। ਘਟਨਾਂ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਅੱਜ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ, ਜਿਸ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਇੱਕ ਵਿਸ਼ਾਲ ਸਮਾਗਮ ਰੱਖਿਆ ਗਿਆ ਹੈ।

ਓਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਪ੍ਰਤੀ ਦੁੱਖ ਜਾਹਰ ਕੀਤਾ ਹੈ। ਮੋਗਾ ਪ੍ਰਸ਼ਾਸਨ ਨੂੰ ਕੈਪਟਨ ਨੇ ਅਪੀਲ ਕੀਤੀ ਹੈ ਕਿ ਜ਼ਖਮੀਆਂ ਨੂੰ ਜ਼ਰੂਰੀ ਮੈਡੀਕਲ ਸਹਾਇਤਾ ਦਿੱਤੀ ਜਾਵੇ।

- Advertisement -

Share this Article
Leave a comment