ਗੱਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਦੋ ਵੱਡੇ ਲੀਡਰਾਂ ਨੇ ਦਿੱਤਾ ਅਸਤੀਫਾ

TeamGlobalPunjab
1 Min Read

ਸੰਗਰੂਰ : ਇੰਝ ਲਗਦਾ ਹੈ ਜਿਵੇਂ ਇੰਨੀ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਝਟਕੇ ‘ਤੇ ਝਟਕੇ ਮਿਲ ਰਹੇ ਹਨ। ਬੀਤੇ ਦਿਨੀਂ ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟ ਗਿਆ ਅਤੇ ਅਕਾਲੀ ਦਲ ਨੇ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ ਉੱਥੇ ਹੀ ਹੁਣ ਪੰਜਾਬ ‘ਚ ਵੀ ਅਕਾਲੀ ਦਲ ਦੇ ਦੋ ਵੱਡੇ ਆਗੂਆਂ ਨੇ ਪਾਰਟੀ ‘ਚੋਂ ਬਾਹਰ ਦਾ ਰੁੱਖ ਅਖਤਿਆਰ ਕਰ ਲਿਆ ਹੈ। ਜੀ ਹਾਂ ਸੰਗਰੂਰ ਤੋਂ ਜਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਅਤੇ ਮਹਿਲਾ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਸੁਨੀਤਾ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਪ੍ਰਧਾਨ ਸੁਨੀਤਾ ਸ਼ਰਮਾਂ ਦਾ ਕਹਿਣਾ ਹੈ ਕਿ ਢੀਂਡਸਾ ਪਰਿਵਾਰ ਲਈ ਹਜ਼ਾਰਾਂ ਹੀ ਅਜਿਹੇ ਆਹੁਦੇ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਸਾਹਮਣੇ ਇਹ ਆਹੁਦੇ ਉਨ੍ਹਾਂ ਲਈ ਕੋਈ ਅਹਿਮੀਅਤ ਨਹੀਂ ਰੱਖਦੇ। ਇਸ ਸਮੇਂ ਬੋਲਦਿਆਂ ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਤੁਲਨਾ ਮਹਾਂਭਾਰਤ ਨਾਲ ਕੀਤੀ।  ਉਨ੍ਹਾਂ ਕਿਹਾ ਕਿ ਪਾਰਟੀ ਲਈ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁੱਤਰ ਦਾ ਆਹੁਦਾ ਵੀ ਕੁਰਬਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਲੜਾਈ ਢੀਂਡਸਾ ਪਰਿਵਾਰ ਵੱਲੋਂ ਵਿੱਢੀ ਗਈ ਹੈ ਉਸ ਲੜਾਈ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

Share this Article
Leave a comment