ਪੰਜਾਬ ਕੈਬਨਿਟ ‘ਚ ਸ਼ਾਮਿਲ ਹੋਏ 2 ਨਵੇਂ ਮੰਤਰੀ, ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

Rajneet Kaur
1 Min Read

ਚੰਡੀਗੜ੍ਹ: ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਿਲ ਹੋਣ ਨਾਲ ਵਿਸਥਾਰ ਹੋਇਆ।  ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ  ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।  ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ।

ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ  ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment