ਪੰਜਾਬ ਕੈਬਨਿਟ ‘ਚ 2 ਨਵੇਂ ਮੰਤਰੀ ਹੋਏ ਸ਼ਾਮਿਲ

Rajneet Kaur
1 Min Read

ਚੰਡੀਗੜ੍ਹ : ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਹੋਇਆ ਹੈ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਗੋਪਨੀਅਤਾ ਦੀ ਸਹੁੰ ਚੁਕਾਈ। ਦਸ ਦਈਏ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਿਰੀ ਚੋਣਾਂ ਵਿਚ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਦਮਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਕੈਬਨਿਟ ‘ਚ ਥਾਂ ਦਿੱਤੀ ਗਈ ਹੈ।

ਦਸਣਯੋਗ ਹੈ ਕਿ  ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment