ਚੰਡੀਗੜ੍ਹ: ਪੰਜਾਬ ਪੁਲਿਸ ਨੇ ਕੁਲੜ ਪੀਜ਼ਾ ਜੋੜੇ ਦੀ ਸੁਰੱਖਿਆ ਲਈ 2 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ, ਜਦੋਂ ਕਿ ਇੱਕ ਪੀਸੀਆਰ ਨਿਯਮਤ ਤੌਰ ‘ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ‘ਤੇ ਗਸ਼ਤ ਕਰੇਗੀ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ ਹੈ।
ਦੱਸ ਦੇਈਏ ਕਿ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕੁਲੜ ਪੀਜ਼ਾ ਜੋੜੇ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਉਨ੍ਹਾਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ, ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਦੇ ਏਸੀਪੀ ਨੇ ਹਾਈਕੋਰਟ ਨੂੰ ਸੂਚਿਤ ਕੀਤਾ ਅਤੇ ਇਹ ਵੀ ਕਿਹਾ ਕਿ ਦੋਵਾਂ ਵੱਲੋਂ ਮਿਲੀ ਧਮਕੀ ਦਾ ਹਾਲੇ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਕੁਲੜ ਪੀਜ਼ਾ ਜੋੜੇ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗ.ਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਅਗਲੀ ਸੁਣਵਾਈ ‘ਤੇ ਇਸ ਸਬੰਧੀ ਹਾਈ ਕੋਰਟ ਨੂੰ ਲਿਖਤੀ ਰੂਪ ਵਿੱਚ ਪੂਰੀ ਜਾਣਕਾਰੀ ਦੇਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।