ਬਰੈਂਪਟਨ: ਕੈਨਡਾ ‘ਚ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਮਿਲਟਨ ਸ਼ਹਿਰ ਨੇੜੇ ਹਾਈਵੇਅ 401 ਤੇ ਵਾਪਰਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਬਰੈਂਪਟਨ ਦੇ ਗੁਰਪ੍ਰੀਤ ਸਿੰਘ ਅਤੇ ਕੈਲੇਡਨ ਦੇ ਮੰਨਤ ਵਜੋਂ ਹੋਈ ਹੈ।
ਹਾਦਸੇ ਦੇ ਚਸ਼ਮਦੀਦ ਗਵਾਹਾਂ ਮੁਤਾਬਕ ਗੁਰਪ੍ਰੀਤ ਸਿੰਘ ਅਤੇ ਮੰਨਤ ਦੀ ਗੱਡੀ ਬੇਹੱਦ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਇਸੇ ਦੌਰਾਨ ਇਕ ਟਰਾਂਸਪੋਰਟ ਟਰੱਕ ਦੀ ਗੱਡੀ ਨਾਲ ਟੱਕਰ ਹੋ ਗਈ।
Fatal crash – #Hwy401 EB approaching Guelph Line. Stopped Jeep partially on the right lane when struck by a transport truck. 2 dead in collision, truck driver not injured.
Any witnesses, call 905-858-8670 pic.twitter.com/c2ToLEyPQS
— OPP Highway Safety Division (@OPP_HSD) January 11, 2021
ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਦੀ ਉਮਰ 20 ਸਾਲ ਅਤੇ ਮੰਨਤ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਦੂਜੇ ਪਾਸੇ ਓਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਦੋਹਾਂ ਨੂੰ ਮੌਕੇ ਤੇ ਹੀ ਮ੍ਰਿਤਕ ਕਰਾਰ ਦਿੱਤਾ ਗਿਆ ਸੀ।