ਅਮਰੀਕਾ ‘ਚ ਜਲੰਧਰ ਦੀਆਂ ਦੋ ਭੈਣਾਂ ਨੂੰ ਪੰਜਾਬੀ ਨੌਜਵਾਨ ਨੇ ਮਾਰੀਆਂ ਗੋਲ਼ੀਆਂ

Prabhjot Kaur
2 Min Read

ਨਿਊਜਰਸੀ: ਅਮਰੀਕਾ ਤੋਂ ਪੰਜਾਬੀ ਲਈ ਮੁੜ ਮੰਦਭਾਗੀ ਖਬਰ ਆ ਰਹੀ ਹੈ। ਜਲੰਧਰ ਦੇ ਇੱਕ ਨੌਜਵਾਨ ਨੇ ਆਪਣੇ ਹੀ ਚਾਚੇ ਦੀਆਂ ਦੋ ਕੁੜੀਆਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇਕ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਵਾਰਦਾਤ ਨੂੰ ਮੁਲਜ਼ਮ ਵੱਲੋਂ ਅਮਰੀਕਾ ਦੇ ਨਿਊ ਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ‘ਚ ਅੰਜਾਮ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਜਦਕਿ ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਜਦਕਿ ਮ੍ਰਿਤਕਾ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ। ਉਸ ਦਾ ਅਮਰੀਕਾ ‘ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਗੌਰਵ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਅਮਰੀਕਾ ਗਿਆ ਸੀ। ਇਸ ਘਟਨਾ ਤੋਂ ਬਾਅਦ ਨਿਊਜਰਸੀ ਪੁਲਿਸ ਨੇ ਔਰਤਾਂ ਨੂੰ ਗੋਲੀ ਮਾਰਨ ਦੇ 6 ਘੰਟੇ ਬਾਅਦ ਸਰਚ ਆਪਰੇਸ਼ਨ ਚਲਾ ਕੇ ਗੌਰਵ ਗਿੱਲ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਜਸਵੀਰ ਕੌਰ ਵਿਆਹੀ ਹੋਈ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ। ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਆਈਲੈਟਸ ਕਰਦੇ ਸਨ।  ਗੌਰਵ ਦਾ ਇੱਕ ਛੋਟਾ ਭਰਾ ਹੈ ਜੋ ਨਕੋਦਰ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਇੱਕ ਅਰਬ ਦੇਸ਼ ਵਿੱਚ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ।

ਜਾਣਕਾਰੀ ਮੁਤਾਬਕ ਗੌਰਵ ਦੀ ਕੁਝ ਦਿਨ ਪਹਿਲਾਂ ਜਸਵੀਰ ਅਤੇ ਉਸ ਦੀ ਚਚੇਰੀ ਭੈਣ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ, ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਵੀ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

Share this Article
Leave a comment