ਪੱਟੀ ‘ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਚੌਕ ‘ਚ ਰੱਖ ਕੇ ਲਾਇਆ ਧਰਨਾ

TeamGlobalPunjab
1 Min Read

ਪੱਟੀ: ਪੱਟੀ ਦੇ ਨਦੋਹਰ ਚੌਕ ‘ਚ ਦੋ ਨੌਜਵਾਨਾਂ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵੇਂ ਹੀ ਨੌਜਵਾਨ ਪੱਟੀ ਦੇ ਰਹਿਣ ਵਾਲੇ ਦਸੇ ਜਾ ਰਹੇ ਹਨ ਜਿਹਨਾਂ ਦੀ ਪਹਿਚਾਣ ਅਮਨ ਫ਼ੌਜੀ ਅਤੇ ਪ੍ਰਭਜੀਤ ਸਿੰਘ ਪੂਰਨ ਵੱਜੋਂ ਹੋਈ ਹੈ। ਇਸ ਵਾਰਦਾਤ ‘ਚ ਇੱਕ ਹੋਰ ਨੌਜਵਾਨ ਦਿਲਬਾਗ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਪੀਰਾਂ ਦੀ ਦਰਗਾਹ ‘ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਤੇ ਨੌਜਵਾਨਾਂ ‘ਤੇ ਕਾਰ ਸਵਾਰ ਦੋ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ‘ਚ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਇਨਸਾਫ਼ ਨਾ ਮਿਲਦਾ ਵੇਖ ਇਲਾਕੇ ਦੇ ਅਕਾਲੀ ਆਗੂਆਂ ਦੇ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਦੇ ਨਾਲ ਲਾਸ਼ਾਂ ਚੌਕ ਵਿਚ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Share this Article
Leave a comment