ਬੇਮੌਸਮੀ ਬਾਰਿਸ਼ ਕਾਰਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਹੋਈ ਮੌਤ

Rajneet Kaur
2 Min Read

ਗੁਜਰਾਤ: ਗੁਜਰਾਤ ਵਿੱਚ ਬੇਮੌਸਮੀ ਬਾਰਿਸ਼ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਅੰਕੜਾ ਜਾਰੀ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਿਕ  ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੁਜਰਾਤ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ‘ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਗੁਜਰਾਤ ਦੇ ਦਾਹੋਦ ਵਿੱਚ ਸਭ ਤੋਂ ਵੱਧ ਚਾਰ ਲੋਕਾਂ ਦੀ ਜਾਨ ਚਲੀ ਗਈ। ਭਰੂਚ ਵਿੱਚ ਤਿੰਨ, ਤਾਪੀ ਵਿੱਚ ਦੋ ਅਤੇ ਅਹਿਮਦਾਬਾਦ, ਅਮਰੇਲੀ, ਬਨਾਸਕਾਂਠਾ, ਬੋਟਾਡ, ਖੇੜਾ, ਮੇਹਸਾਣਾ, ਪੰਚਮਹਾਲ, ਸਾਬਰਕਾਂਠਾ, ਸੂਰਤ, ਸੁਰੇਂਦਰਨਗਰ, ਦੇਵਭੂਮੀ ਦਵਾਰਕਾ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।

ਅਧਿਕਾਰੀਆਂ ਅਨੁਸਾਰ ਫਸਲਾਂ ਦੇ ਨੁਕਸਾਨ ਤੋਂ ਇਲਾਵਾ ਸੌਰਾਸ਼ਟਰ ਦੇ ਮੋਰਬੀ ਜ਼ਿਲੇ ‘ਚ ਸੈਰਾਮਿਕ ਉਦਯੋਗ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ ਕਿਉਂਕਿ ਭਾਰੀ ਮੀਂਹ ਕਾਰਨ ਇੱਥੇ ਫੈਕਟਰੀਆਂ ਬੰਦ ਹੋ ਗਈਆਂ ਸਨ।

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ  ਐਕਸ ‘ਤੇ ਇਕ ਪੋਸਟ ‘ਚ ਕਿਹਾ, ‘‘ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦੀ ਖਬਰ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ। ਭਾਰਤ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਹੈ ਕਿ ਸੋਮਵਾਰ ਨੂੰ ਮੀਂਹ ਦੀ ਗਤੀਵਿਧੀ ਘੱਟ ਹੋਣ ਦੀ ਉਮੀਦ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment