20 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਨਸੀਬ ਹੋਈ ਆਪਣੀ ਮਿੱਟੀ, 10 ਦਿਨ ਪਹਿਲਾਂ ਦੁਬਈ ‘ਚ ਹੋਈ ਸੀ ਮੌਤ

TeamGlobalPunjab
2 Min Read

ਅੰਮ੍ਰਿਤਸਰ: ਸਰਬੱਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਕੱਥੂਨੰਗਲ ਨੇੜਲੇ ਪਿੰਡ ਭੋਆ ਫਤਹਿਗੜ੍ਹ ਨਾਲ ਸਬੰਧਿਤ 20 ਸਾਲਾ ਤਜਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪਹੁੰਚੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦੀ ਇਕਲੌਤੀ ਔਲਾਦ ਤਜਿੰਦਰ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕਰੀਬ ਇੱਕ ਸਾਲ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਉੱਥੇ ਇਸ ਵੇਲੇ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਤਜਿੰਦਰ ਦੀ ਬੀਤੀ 30 ਮਾਰਚ ਨੂੰ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਕਾਰਨ ਆਪਣੇ ਮਾਪਿਆਂ ਤੇ ਅੰਗਹੀਣ ਭੈਣ ਨੂੰ ਰੋਂਦਿਆਂ ਛੱਡ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਉਕਤ ਨੌਜਵਾਨ ਦੇ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਅਪੀਲ ਕੀਤੀ ਸੀ। ਜਿਸ ‘ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਉਕਤ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਜਸਪਾਲ ਸਿੰਘ ਵੀ ਪਿਛਲੇ ਦੋ ਮਹੀਨੇ ਤੋਂ ਦੁਬਈ ਵਿਖੇ ਹੀ ਰਹਿ ਰਿਹਾ ਸੀ ਜੋ ਅੱਜ ਮ੍ਰਿਤਕ ਸਰੀਰ ਦੇ ਨਾਲ ਹੀ ਦੁਬਈ ਤੋਂ ਇੱਥੇ ਪਹੁੰਚਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਸੁਖਬੀਰ ਦੀ ਮਾਂ ਅਤੇ ਅੰਗਹੀਣ ਭੈਣ ਨੂੰ ਟਰੱਸਟ ਵੱਲੋਂ ਹਜ਼ਾਰ-ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment