ਅਮਰੀਕਾ ‘ਚ 11 ਮਹੀਨੇ ਪਹਿਲਾਂ ਗਏ 20 ਸਾਲ ਦੇ ਪੰਜਾਬੀ ਨੌਜਵਾਨ ਦੀ ਮੌਤ

Prabhjot Kaur
2 Min Read

ਉੜਮੁੜ ਟਾਂਡਾ: ਅਮਰੀਕਾ ਤੋਂ ਮੁੜ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ ਦੇ ਇੰਡੀਆਨਾ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੌਤ ਹੋਈ।

ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਜਹੂਰਾ ਵਜੋਂ ਹੋਈ ਹੈ । ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਕਰੀਬ 11 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅਤੇ ਇਸ ਵੇਲੇ ਉਹ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ।

ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ ‘ਤੇ ਵਾਪਸ ਆਪਣੇ ਘਰ ਲਈ ਨਿਕਲਿਆ ਤੇ ਮਿਸਵਾਕ ਵਿਖੇ ਹਾਈਵੇ ‘ਤੇ ਪਿਛੋਂ ਆਈ ਤੇਜ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਕਰੀਬ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਤੇ ਪਿੰਡ ਜਹੂਰਾ ‘ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਬਰਾਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਭਾਰਤ ਮੰਗਵਾਈ ਜਾਵੇ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment