ਔਰਤਾਂ ਨੂੰ 2000 ਰੁਪਏ, ਮੁਫ਼ਤ ਬੱਸ ਸਫ਼ਰ ਅਤੇ ਨੌਜਵਾਨਾਂ ਨੂੰ ਨੌਕਰੀਆਂ; ਜਾਣੋ ਹੋਰ ਕੀ ਹੈ ਬੰਗਾਲ ਕਾਂਗਰਸ ਦੇ ਚੋਣ ਮਨੋਰਥ ਪੱਤਰ ‘ਚ ?

Global Team
2 Min Read

ਨਿਊਜ਼ ਡੈਸਕ: ਕਾਂਗਰਸ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੋਲਕਾਤਾ ‘ਚ ਪੇਸ਼ ਕੀਤਾ ਹੈ। ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਦੇ ਖਿਲਾਫ ਕਾਂਗਰਸ ਨੂੰ ਸੂਬੇ ਦੇ ਲੋਕਾਂ ਲਈ ਤੀਜੇ ਵਿਕਲਪ ਵਜੋਂ ਪੇਸ਼ ਕੀਤਾ ਹੈ।

ਖੜਗੇ ਨੇ ਕਿਹਾ ਕਿ ਪਿਛਲੇ 15 ਸਾਲਾਂ ‘ਚ ਤ੍ਰਿਣਮੂਲ ਕਾਂਗਰਸ ਨੇ ਬੰਗਾਲ ਦੇ ਵਿਕਾਸ ਲਈ ਬਹੁਤ ਘੱਟ ਕੰਮ ਕੀਤਾ ਹੈ। ਸੂਬੇ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ  ਭਾਜਪਾ ਆਰਥਿਕਤਾ ਜਾਂ ਨੌਕਰੀਆਂ ਦੀ ਗੱਲ ਨਹੀਂ ਕਰਦੀ, ਸਗੋਂ ਧਰੁਵੀਕਰਨ ‘ਚ ਦਿਲਚਸਪੀ ਰੱਖਦੀ ਹੈ।

ਚੋਣ ਮਨੋਰਥ ਪੱਤਰ ਵਿੱਚ ਔਰਤਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਗਏ ਹਨ। ਕਾਂਗਰਸ ਨੇ ਔਰਤਾਂ ਨੂੰ ਹਰ ਮਹੀਨੇ 2000 ਰੁਪਏ ਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਨਾਲ ਹੀ, ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਅਤੇ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਮਿਲੇਗਾ। ਨੌਜਵਾਨਾਂ ਲਈ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਸਰਕਾਰ ਵੱਲੋਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਇੱਕ ਸਾਲ ਦੇ ਅੰਦਰ-ਅੰਦਰ ਭਰ ਦਿੱਤਾ ਜਾਵੇਗਾ। ਹਰ ਜ਼ਿਲ੍ਹੇ ਵਿੱਚ ਏਆਈ ਅਤੇ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ।

ਸਿਹਤ ਦੇ ਖੇਤਰ ਵਿੱਚ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਮਿਲੇਗਾ। ਮੈਨੀਫੈਸਟੋ ਵਿੱਚ ਕਿਸਾਨਾਂ ਲਈ ਵੀ ਵਿਸ਼ੇਸ਼ ਵਿਵਸਥਾਵਾਂ ਹਨ। ਸੀਮਾਂਤ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਹਰ ਸਾਲ 15,000 ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ 200 ਯੂਨਿਟ ਤੱਕ ਮੁਫ਼ਤ ਬਿਜਲੀ ਵੀ ਮਿਲੇਗੀ। ਪੱਛਮੀ ਬੰਗਾਲ ਦੀਆਂ 294 ਸੀਟਾਂ ‘ਤੇ ਦੋ ਪੜਾਵਾਂ ‘ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 23 ਅਪ੍ਰੈਲ ਨੂੰ ਅਤੇ ਦੂਜੇ ਪੜਾਅ ਦੀ 29 ਅਪ੍ਰੈਲ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment