2017 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਖਿਲਾਫ ਬੇਅਦਬੀ ਦਾ ਕੀਤਾ ਗਿਐ ਝੂਠਾ ਪ੍ਰਚਾਰ : ਸੁਖਬੀਰ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰ ਦਿਨ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਪਾਰਟੀ ਖਿਲਾਫ ਬਿਆਨਬਾਜੀ ਕਰਦੇ ਹੀ ਰਹਿੰਦੇ ਹਨ। ਅੱਜ ਇੱਕ ਵਾਰ ਫਿਰ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਕੰਮ ਜਿਉਂ ਦੇ ਤਿਉਂ ਪਏ ਹਨ ਪਰ ਜਿਸ ਸਮੇਂ ਉਨ੍ਹਾਂ ਦੀ ਸਰਕਾਰ ਸੀ ਤਾਂ ਸਰਕਾਰ ਬਣਨ ਦੇ ਪਹਿਲੇ ਮਹੀਨੇ ਤੋਂ ਹੀ ਉਨ੍ਹਾਂ ਨੇ ਆਪਣੇ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸਨ।

ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਇਸੇ ਕਰਕੇ ਹੀ ਉਨ੍ਹਾਂ ਦੀ ਲਗਾਤਾਰ 10 ਸਾਲ ਰਹੀ ਪਰ ਫਿਰ ਜਾਣ ਬੁੱਝ ਕੇ ਉਨ੍ਹਾਂ ਦੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਗਏ ਅਤੇ ਬੇਅਦਬੀ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਜਦੋਂ ਕਿਸੇ ਨੂੰ ਆਪਣੇ ਧਰਮ ਦੇ ਨਾਂ ‘ਤੇ ਸਹੁੰ ਖਾਂਦਾ ਦੇਖਦੇ ਹਨ ਤਾਂ ਉਸ ‘ਤੇ ਯਕੀਨ ਕਰ ਲੈਂਦੇ ਹਨ ਤੇ ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਖਰੀ ਹਥਿਆਰ ਵਰਤਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਜਦੋਂ ਕਿਸੇ ਸਿਆਸਤਦਾਨ ਨੇ ਅਜਿਹਾ ਕੀਤਾ ਹੋਵੇ। ਛੋਟੇ ਬਾਦਲ ਨੇ ਕਿਹਾ ਕਿ ਸਹੁੰਆਂ ਦੇਖ ਕੇ ਲੋਕਾਂ ਨੂੰ ਯਕੀਨ ਹੋ ਗਿਆ ਉਨ੍ਹਾਂ ਦਾ ਕੰਮ ਹੋ ਜਾਵੇਗਾ ਅਤੇ ਉਨ੍ਹਾਂ ਨੂੰ ਫਾਰਮਾਂ ਦਾ ਝੂਠਾ ਝਾਂਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਨਿਸ਼ਾਨਾ ਸਿਰਫ ਸਰਕਾਰ ਬਣਾਉਣਾ ਸੀ ਵਾਅਦੇ ਪੂਰੇ ਕਰਨਾ ਨਹੀਂ ਸੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਪੋਰਟ ਕਾਰਡ ਨੂੰ ਵੀ ਝੂਠ ਗਰਦਾਨ ਦਿੱਤਾ।

Share this Article
Leave a comment