ਸਾਲ 2017 NEET ਟਾਪਰ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ, ਪੰਜਾਬ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਦਿੱਲੀ ਵਿਚ ਇਕ ਕਮਰੇ ਵਿੱਚ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਿਹਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਨੀਟ ਪ੍ਰੀਖਿਆ ਬੈਚ 2017 ਵਿੱਚ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਆਲ ਇੰਡੀਆ ਭਰ ਵਿੱਚੋਂ ਪਹਿਲਾ ਨੰਬਰ ਹਾਸਲ ਕੀਤਾ ਸੀ ਅਤੇ ਹੁਣ ਉਹ ਇਹ ਰੇਡੀਓ ਡਾਇਗਨੋਜ਼ ‘ਤੇ ਪੜ੍ਹਾਈ ਕਰ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਨਵਦੀਪ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।