ਚੰਡੀਗੜ੍ਹ : ਸੁਖਬੀਰ ਬਾਦਲ ਨੇ ਇਕ ਟੀ ਵੀ ਇੰਟਰਵਿਊ ਦਿੰਦੇ ਹੋਏ ਕਿਹਾ ਕੀ 2022ਚੋਣਾਂ ਦਾ ਅਕਾਲੀ ਬਸਪਾ ਗੱਠਜੋੜ ਦਾ “ਮੈਂ ਮੁੱਖ ਮੰਤਰੀ ਦਾ ਚਿਹਰਾ ਹਾਂ ” ।ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਾਲੀ ਦਲ ਲਈ ਨਹੀਂ ਬਲਕਿ ਕਾਂਗਰਸ ਲਈ ਚੁਣੌਤੀ ਹਨ। ਸਿੱਧੂ ਮੁੱਖ ਮੰਤਰੀ ਚੰਨੀ ਨੂੰ ਕੰਮ ਨਹੀਂ ਕਰਨ ਦੇ ਰਹੇ ਬਲਕਿ ਆਪਣੇ ਹਿਸਾਬ ਨਾਲ ਸਰਕਾਰ ਚਲਾਉਣਾ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਟਿਕਟਾਂ ਨਹੀਂ ਮਿਲਣਗੀਆਂ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਪਰ ਉਨ੍ਹਾਂ ਦਾ ਅਜਿਹਾ ਸੁਪਨਾ ਪੂਰਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਉਹ ਇਕ ਨਾ ਇਕ ਦਿਨ ਆਪਣੀ ਪਾਰਟੀ ਬਣਾਉਣਗੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਅਤੇ ਅਕਾਲੀ ਦਲ ਦਾ ਸਫਾਇਆ ਕਰ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਇਹ ਗੱਲ ਚਿੱਟੇ ਦਿਨ ਵਾਂਗ ਸਾਫ ਹੈ ਕਿ ਪੰਜਾਬ ਦੇ ਹਿੱਤਾਂ, ਭਾਵੇਂ ਉਹ ਖੇਤੀਬਾੜੀ, ਉਦਯੋਗ ਜਾਂ ਆਮ ਆਦਮੀ ਦਾ ਮੁੱਦਾ ਹੋਵੇ, ਨੂੰ ਢਾਹ ਲਾਉਣ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦਾ ਹੱਥ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਵੱਲੋਂ ਕਾਲੇ ਕਾਨੂੰਨ ਬਣਾਉਣ ਦੇ ਮਾਮਲੇ `ਚ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸਮੇਤ ਪਿਓ-ਪੁੱਤ ਦੀ ਅਹਿਮ ਭੂਮਿਕਾ ਰਹੀ ਹੈ ਕਿਉਂਕਿ ਅਕਾਲੀ ਦਲ ਨੇ ਹੀ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਐਕਟ-2013 ਪਾਸ ਕਰਕੇ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਨੀਂਹ ਰੱਖੀ ਸੀ ਜਿਸ ਲਈ ਉਹ ਕਿਸਾਨੀ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।