2022 ਦੀ ਚੋਣ ਲੜੇਗੀ ਸੋਨੂੰ ਸੂਦ ਦੀ ਭੈਣ ਮਾਲਵਿਕਾ,ਸੂਦ ਥੋੜ੍ਹੀ ਦੇਰ ‘ਚ ਮੋਗਾ ਵਿਖੇ ਕਰਨਗੇ ਪ੍ਰੈੱਸ ਕਾਨਫਰੰਸ

TeamGlobalPunjab
2 Min Read

ਮੋਗਾ : ਪੰਜਾਬ ਵਿਧਾਨ ਸਭਾ ‘ਚ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਆਪਣੀ ਕਿਸਮਤ ਅਜ਼ਮਾਉਣਗੇ।  ਸੂਦ ਥੋੜ੍ਹੀ ਦੇਰ ‘ਚ ਮੋਗਾ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਪਹਿਲਾਂ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੇ ਕਿਆਫ਼ੇ ਲਾਏ ਜਾ ਰਹੇ ਸਨ ਪਰ ਦੋ ਦਿਨ ਪਹਿਲਾਂ ਅਚਾਨਕ ਚੰਡੀਗੜ੍ਹ ‘ਚ ਸੀਐੱਮ ਚੰਨੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਸਭ ਨੂੰ ਸ਼ਸ਼ੋਪੰਜ ਵਿਚ ਪਾ ਦਿੱਤਾ। ਇਸ ਕਰਕੇ ਉਨ੍ਹਾਂ ਦੇ ਕਾਂਗਰਸ ‘ਚ ਜਾਣ ਦੇ ਕਿਆਫ਼ੇ ਲਾਏ ਜਾਣ ਲੱਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲੇ ਕਿਸੇ ਪਾਰਟੀ ਨਾਲ ਜੁੜਨ ਬਾਰੇ ਨਹੀਂ ਸੋਚਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਨਾਲ ਜਿਹੜੀ ਪਾਰਟੀ ਵਧੀਆ ਲੱਗੇਗੀ ਉਸ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸਿਆਸਤ ਵਿੱਚ ਉਤਰੇਗੀ। ।

ਉਨ੍ਹਾਂ ਕਿਹਾ ਕਿ ਅਸੀਂ ਬਿਨ੍ਹਾਂ ਚੋਣ ਲੜੇ ਹੀ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ CM ਚੰਨੀ ਤੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਕੇ ਬਹੁਤ ਵਧੀਆ ਲੱਗਿਆ। ਉਹ ਦੋਵੇਂ ਬਹੁਤ ਹੀ ਚੰਗੇ ਇਨਸਾਨ ਹਨ।

ਇਸ ਤੋਂ ਅੱਗੇ ਸੋਨੂੰ ਸੂਦ ਨੇ ਗਰੀਬ ਪਰਿਵਾਰਾਂ ਦੀ ਮਦਦ ਦਾ ਭਰੋਸਾ ਵੀ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡੇਂਗੂ ਬਹੁਤ ਜ਼ਿਆਦਾ ਫੈਲ ਗਿਆ ਹੈ। ਜਿਸਦੇ ਤਹਿਤ ਉਨ੍ਹਾਂ ਵੱਲੋਂ ਡੇਂਗੂ ਨਾਲ ਪ੍ਰਭਾਵਿਤ ਹਰ ਪਰਿਵਾਰ ਨੂੰ ਇਲਾਜ ਕਰਵਾਉਣ ਲਈ 5000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

- Advertisement -

Share this Article
Leave a comment