Breaking News

ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਤਰੀਕ ਦਾ ਕੀਤਾ ਐਲਾਨ,18 ਜੁਲਾਈ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨੋਟੀਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ 29 ਜੂਨ ਤੱਕ ਕੀਤੀ ਜਾਵੇਗੀ। 

ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 18 ਜੁਲਾਈ ਨੂੰ ਹੋਵੇਗੀ। 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਇਸੇ ਦਿਨ ਨਵੇਂ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਤੋਂ ਇਲਾਵਾ, ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੁਣੇ ਗਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਰਾਸ਼ਟਰਪਤੀ ਚੋਣ ਵਿੱਚ ਵੋਟ ਪਾ ਸਕਦੇ ਹਨ। 

ਇਹ ਚੋਣ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਲਈ ਉਸ ਦਿਨ ਤੋਂ ਪਹਿਲਾਂ ਚੋਣ ਹੋਣੀ ਹੈ। ਇਸ ਵਾਰ ਰਾਸ਼ਟਰਪਤੀ ਚੋਣ ‘ਚ ਸੰਸਦ ਮੈਂਬਰ ਦੀ ਵੋਟ ਦਾ ਮੁੱਲ 708 ਤੋਂ ਘਟਾ ਕੇ 700 ਰਹਿ ਗਿਆ ਹੈ, ਜਿਸ ਕਾਰਨ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਨਹੀਂ ਬਣ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਜ਼ਿਮਨੀ ਚੋਣ ਨਤੀਜੇ: ਅੱਜ 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਨਤੀਜੇ, ਸੰਗਰੂਰ, ਰਾਮਪੁਰ ਅਤੇ ਆਜ਼ਮਗੜ੍ਹ ‘ਤੇ ਟਿਕੀ ਨਜ਼ਰ

ਨਵੀਂ ਦਿੱਲੀ- ਦਿੱਲੀ ਅਤੇ ਪੰਜ ਹੋਰ ਰਾਜਾਂ ਦੀਆਂ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ …

Leave a Reply

Your email address will not be published.

Also plac e the google analytics code first