Breaking News

ਯੂਪੀ ‘ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀ

ਅਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯਨਾਥ ਨੂੰ ਚਿੱਠੀ ਲਿਖ ਕੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਕੋਲ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸ਼ਾਸਨ ਵੱਲੋਂ ਲੰਗਰ ਹਾਲ ਤੇ ਕੁਝ ਸਿੱਖਾਂ ਦੇ ਘਰਾਂ ਨੂੰ ਤੋੜੇ ਜਾਣ ਦੇ ਮਾਮਲੇ ਵਿਚ ਨਿਆਂ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਗਾਗਨ ਮਨੋਹਰਪੁਰ ਵਿਖੇ ਸੰਨ 1973 ਤੋਂ ਵੱਸੇ ਹੋਏ ਸਿੱਖਾਂ ਨੂੰ ਜਾਣ ਬੁਝ ਕੇ ਉਜਾੜਿਆ ਜਾ ਰਿਹਾ ਹੈ, ਲਿਹਾਜ਼ਾ ਇਸ ਮਾਮਲੇ ਵਿੱਚ ਸਬੰਧਤ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਦਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਯੂਪੀ ਸਿੱਖ ਮਿਸ਼ਨ ਹਾਪੜ ਨੇ ਕੀਤੀ ਸੀ। ਇਹ ਗੰਗਾ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਦਿੱਤਾ ਗਿਆ ਸੀ, ਜਿਸ ਦਾ ਪਰਿਵਾਰ ਹੁਣ ਵੀ ਇਸ ‘ਤੇ ਰਹਿ ਰਿਹਾ ਹੈ।  ਇਨ੍ਹਾਂ ਸਿੱਖਾਂ ਨੇ ਉਥੇ ਇਕ ਗੁਰਦੁਆਰਾ ਸਾਹਿਬ ਵੀ ਤਿਆਰ ਕੀਤਾ ਹੈ ਅਤੇ ਇਕ ਲੰਗਰ ਹਾਲ ਬਣਾਇਆ ਹੋਇਆ ਹੈ। ਜਿਥੇ ਰੋਜ਼ਾਨਾ ਸੈਂਕੜੇ ਲੋਕ ਫਰੀ ਲੰਗਰ ਛਕਦੇ ਹਨ ਪਰ ਪ੍ਰਸ਼ਾਸਨ ਨੇ ਲੰਗਰ ਹਾਲ ਨੂੰ ਤੋੜਦਿਆਂ ਕੁਝ ਸਿੱਖ ਪਰਿਵਾਰਾਂ ਦੇ ਘਰ ਵੀ ਢਾਹ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਤੋਂ ਮਾਮਲੇ ਵਿਚ ਦਖਲ ਕਰਨ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ 50 ਸਾਲ ਤੋਂ ਵੱਧ ਸਮੇਂ ਤੋਂ ਇਥੇ ਰਹਿ ਰਹੇ ਸਿੱਖਾਂ ਨੂੰ ਬੇਦਖਲ ਕਰਨਾ ਸਹੀ ਨਹੀਂ ਹੈ ਤੇ ਯੂਪੀ ਸਰਕਾਰ ਨੂੰ ਆਪਣੇ ਨਾਗਰਿਕਾਂ ਦਾ ਸ਼ੋਸ਼ਣ ਬੰਦ ਕਰਨਾ ਚਾਹੀਦਾ ਹੈ। ਐੱਸਜੀਪੀਸੀ ਪ੍ਰਧਾਨ ਨੇ ਮੰਗ ਕੀਤੀ ਕਿ ਸਿੱਖਾਂ ਦੇ ਘਰਾਂ ਨੂੰ ਡੇਗਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।

About editor11

Check Also

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ …

Leave a Reply

Your email address will not be published.

Also plac e the google analytics code first