Breaking News

ਰਿਸ਼ਵਤਖੋਰਾਂ ਦੇ ਹੱਕ ‘ਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਲਗਪਗ 60 ਦੇ ਕਰੀਬ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਅੱਜ ਧਰਨਾ ਦਿੱਤਾ। 

ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ।ਭਗਵੰਤ ਮਾਨ ਨੇ ਕਿਹਾ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਦਸ ਦਈਏ ਕਿ ਬੀਤੇ ਦਿਨੀਂ ਵਿਜੀਲੈਂਸ ਬਿਊਰੋ ਨੇ 2 ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਸਣੇ 9 ਜਣਿਆਂ ’ਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਵਿਜੀਲੈਂਸ ਪੁਲਿਸ ਨੇ ਧਰਮਸੋਤ ਨੂੰ ਹੋਰ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮਤੰਰੀ ਦਾ ਕੋਈ ਜਵਾਬ ਨਹੀਂ ਆਉਂਦਾ ਉਹ ਇਥੋਂ ਨਹੀਂ ਉਠਣਗੇ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਇੱਕ ਵਜੇ ਤੋਂ ਬਾਅਦ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਅਦਾਲਤ ਨੇ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ:  ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿੰਨ੍ਹਾਂ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ …

Leave a Reply

Your email address will not be published.

Also plac e the google analytics code first