Breaking News

ਸਾਬਕਾ ਮੰਤਰੀ ਧਰਮਸੋਤ ਨੂੰ ਮੋਹਾਲੀ ਅਦਾਲਤ  ਨੇ 3 ਦਿਨ ਦੇ ਹੋਰ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ 3 ਦਿਨ ਦੇ ਰਿਮਾਂਡ ਉਪਰੰਤ ਸ਼ੁੱਕਰਵਾਰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਉਨ੍ਹਾਂ ਨੂੰ ਪਹਿਲਾਂ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਧਰਮਸੋਤ ਨੂੰ ਪਹਿਲਾਂ 7 ਜੂਨ ਨੂੰ ਅਦਾਲਤ ਨੇ ਸਾਬਕਾ ਮੰਤਰੀ ਨੂੰ ਰਿਮਾਂਡ ‘ਤੇ ਭੇਜਿਆ ਸੀ, ਜੋ ਅੱਜ ਖਤਮ ਹੋਣਾ ਸੀ। ਹੁਣ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ 13 ਜੂਨ ਨੂੰ ਅਦਾਲਤ ‘ਚ ਪੇਸ਼ ਕਰੇਗੀ।

ਸਾਧੂ ਸਿੰਘ ਧਰਮਸੋਤ ‘ਤੇ ਇੱਕ ਦਰੱਖਤ ਕੱਟਣ ‘ਤੇ 500 ਰੁਪਏ ਕਮਿਸ਼ਨ ਲੈਂਦੇ ਸਨ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਕਰੀਬ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੰਨਾ ਹੀ ਨਹੀਂ ਧਰਮਸੋਤ ਦੇ ਮੰਤਰੀ ਹੁੰਦਿਆਂ ਜੰਗਲਾਤ ਵਿਭਾਗ ਵਿੱਚ ਤਬਾਦਲੇ-ਪੋਸਟਿੰਗ ਵਿੱਚ ਵੀ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ।

ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਨੂੰ ਨਵਾਂ ਜੰਗਲਾਤ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਵੀ ਵਿਭਾਗ ਵਿੱਚ ਰਿਸ਼ਵਤਖੋਰੀ ਦੀ ਖੇਡ ਜਾਰੀ ਰਹੀ। ਗਿਲਜੀਆਂ ‘ਤੇ ਟ੍ਰੀਗਾਰਡ ਦੀ ਖਰੀਦ ‘ਚ ਹੀ 6 ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਹੈ।

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first