Breaking News

ਅਮਰੀਕਾ ‘ਚ ਮੈਰੀਲੈਂਡ ਫੈਕਟਰੀ ‘ਚ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ, 1 ਫੌਜੀ ਤੇ ਹਮਲਾਵਰ ਜ਼ਖਮੀ

ਵਾਸ਼ਿੰਗਟਨ- ਅਮਰੀਕਾ ਦੇ ਵੱਖ-ਵੱਖ ਥਾਵਾਂ ‘ਤੇ ਸ਼ਰੇਆਮ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਬੇਕਸੂਰ ਲੋਕ ਮਾਰੇ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਅਮਰੀਕਾ ਦੇ ਮੈਰੀਲੈਂਡ ਸ਼ਹਿਰ ਸਮਿਥਸਬਰਗ ਵਿੱਚ ਸ਼ਰੇਆਮ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਨਿਊਜ਼ ਏਜੰਸੀ ਨੇ ਮੈਰੀਲੈਂਡ ਸਰਕਾਰ ਦੇ ਹਵਾਲੇ ਨਾਲ ਕਿਹਾ ਕਿ ਉੱਤਰੀ ਮੈਰੀਲੈਂਡ ਵਿੱਚ ਇੱਕ ਨਿਰਮਾਣ ਪਲਾਂਟ ਵਿੱਚ ਵੀਰਵਾਰ ਨੂੰ ਇੱਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਇੱਕ ਹੋਰ ਮੀਡੀਆ ਦੀ ਰਿਪੋਰਟ ਮੁਤਾਬਕ ਰਾਜਪਾਲ ਨੇ ਕਿਹਾ ਕਿ ਉਹ ਗੋਲੀ ਚਲਾਉਣ ਵਾਲੇ ਬਾਰੇ ਨਹੀਂ ਜਾਣਦੇ।

ਰਿਪੋਰਟ ਅਨੁਸਾਰ ਵਾਸ਼ਿੰਗਟਨ ਕਾਉਂਟੀ ਸ਼ੈਰਿਫ ਦੇ ਬੁਲਾਰੇ ਨੇ ਕਿਹਾ ਕਿ ਹਮਲਾਵਰ, ਜਿਸਦੀ ਤੁਰੰਤ ਪਛਾਣ ਨਹੀਂ ਹੋ ਸਕੀ, ਨੂੰ ਮੈਰੀਲੈਂਡ ਰਾਜ ਦੇ ਸੈਨਿਕ ਨਾਲ ਗੋਲੀਬਾਰੀ ਵਿੱਚ ਜ਼ਖਮੀ ਹੋਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਗੋਲੀ ਲੱਗਣ ਤੋਂ ਬਾਅਦ ਸ਼ੱਕੀ ਹਮਲਾਵਰ ਅਤੇ ਜਵਾਨ ਦੋਵਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਗੋਲੀਬਾਰੀ ਵੀਰਵਾਰ ਦੁਪਹਿਰ ਕਰੀਬ 2:30 ਵਜੇ ਬਿਕਲ ਰੋਡ ਦੇ 12900 ਬਲਾਕ ਨੇੜੇ ਹੋਈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਸ਼ਰੇਆਮ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਨਿਊਯਾਰਕ, ਟੈਕਸਾਸ ਸਮੇਤ ਕਈ ਵੱਖ-ਵੱਖ ਇਲਾਕਿਆਂ ‘ਚ ਗੋਲੀਬਾਰੀ ਕੀਤੀ ਗਈ ਅਤੇ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ।

ਦੱਸ ਦਈਏ ਕਿ ਅਮਰੀਕਾ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਦੇਰ ਰਾਤ ਇੱਕ ਬੰਦੂਕਧਾਰੀ ਨੇ ਭੀੜ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ‘ਚ ਹੁਣ ਤੱਕ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਕਈ ਜ਼ਖਮੀ ਹਨ। ਅਮਰੀਕੀ ਨਿਊਜ਼ ਚੈਨਲ NBC ਮੁਤਾਬਕ ਇਹ ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਕਈ ਗੰਨਮੈਨ ਸ਼ਾਮਿਲ ਸਨ। ਇਸ ਦੇ ਨਾਲ ਹੀ ਅਮਰੀਕਾ ਦੇ ਓਕਲਾਹੋਮਾ ਸੂਬੇ ਦੇ ਤੁਲਸਾ ਸ਼ਹਿਰ ਦੇ ਹਸਪਤਾਲ ਕੰਪਲੈਕਸ ‘ਚ ਇੱਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵੀ ਮਾਰਿਆ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਗਰਭਪਾਤ ਦੇ ਫੈਸਲੇ ਦਾ ਕੀਤਾ ਵਿਰੋਧ, ਹੋਰ ਅਧਿਕਾਰਾਂ ਦੀ ਉਲੰਘਣਾ ਦਾ ਡਰ

ਟੋਰਾਂਟੋ- ਅਮਰੀਕੀ ਸੁਪਰੀਮ ਕੋਰਟ ਵੱਲੋਂ ਗਰਭਪਾਤ ਦੇ ਅਧਿਕਾਰ ਦੀ ਕਾਨੂੰਨੀ ਸਥਿਤੀ ਨੂੰ ਖ਼ਤਮ ਕਰਨ ਤੋਂ …

Leave a Reply

Your email address will not be published.

Also plac e the google analytics code first