ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ 15 ਜੂਨ ਤੋਂ ਬੱਸਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧ ਨਾਲੋਂ ਵੀ ਘੱਟ ਰਹੇਗਾ ਪਰ ਸਹੂਲਤਾਂ ਜਿਆਦਾ ਹੋਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ।