Breaking News

ਮਹਿਜ਼ 15,000 ਰੁਪਏ ‘ਚ ਕੇਕੜੇ ਨੇ ਕੀਤੀ ਸੀ ਸਿੱਧੂ ਮੂਸੇਵਾਲੇ ਦੀ ਰੇਕੀ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵਿੱਚ ਫੜੇ ਗਏ ਨਸ਼ੇੜੀ ਸੰਦੀਪ ਕੇਕੜਾ ਨੇ ਪੰਜਾਬ ਪੁਲਿਸ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਹਰਿਆਣਾ ਦੇ ਸਿਰਸਾ ਸਥਿਤ ਕਾਲਾਂਵਾਲੀ ਦੇ ਰਹਿਣ ਵਾਲੇ ਕੇਕੜੇ ਨੇ ਹੀ ਮੂਸੇਵਾਲਾ ਦੀ ਰੇਕੀ ਕੀਤੀ ਸੀ ।ਕੇਕੜਾ ਨੇ ਕਿਹਾ ਇਸ ਲਈ ਉਸਨੂੰ 15 ਹਜ਼ਾਰ ਰੁਪਏ ਮਿਲੇ ਸਨ। ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਤੋਂ ਰੇਕੀ ਕਰਵਾ ਕੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਜਾਵੇਗਾ । ਉਸਨੇ ਕਿਹਾ ਉਸਨੂੰ ਇਹ ਨਹੀਂ ਸੀ ਪਤਾ ਕਿ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿਤਾ ਜਾਵੇਗਾ।ਫਿਲਹਾਲ ਪੁਲਿਸ ਕੇਕੜੇ ਦੀ ਗੱਲ ‘ਤੇ ਯਕੀਨ ਨਹੀਂ ਕਰ ਰਹੀ ਉਸਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ।

ਕੇਕੜੇ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਉਸ ਦੀ ਕੁੱਟਮਾਰ ਵੀ ਕਰਦਾ ਸੀ । ਸੂਤਰਾਂ ਨੇ ਦੱਸਿਆ ਕਿ ਸਿਰਸਾ ਜ਼ਿਲੇ ਦੇ ਤਖਤਮਲ ਪਿੰਡ ਦੇ ਨਿੱਕਾ ਦੇ ਨਾਲ ਕੇਕੜਾ ਕਥਿਤ ਤੌਰ ‘ਤੇ ਮੂਸੇਵਾਲਾ ਕੋਲ ਪਹੁੰਚਿਆ ਸੀ ਅਤੇ ਹਮਲਾਵਰਾਂ ਨੂੰ ਸੂਚਿਤ ਕੀਤਾ ਸੀ, ਜਿਨ੍ਹਾਂ ਨੇ 29 ਮਈ ਨੂੰ ਉਸ ਨੂੰ ਗੋਲੀ ਮਾਰ ਦਿੱਤੀ ਸੀ।

ਪੁਲਿਸ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਕਤਲ ਵਾਲੇ ਦਿਨ ਸੰਦੀਪ ਕੇਕੜਾ ਮੂਸੇਵਾਲਾ ਦੇ ਘਰ ਗਿਆ ਸੀ । ਉਸ ਨੇ ਉਥੇ ਚਾਹ ਪੀਤੀ। ਫਿਰ ਮੂਸੇਵਾਲਾ ਨਾਲ ਸੈਲਫੀ ਲਈ। ਇਸ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਸਾਰੀ ਜਾਣਕਾਰੀ ਦਿੱਤੀ । ਇਸਦੇ ਬਦਲੇ ਸ਼ਾਰਪ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਪ੍ਰਭਦੀਪ ਪੱਬੀ ਨੇ ਉਸ ਨੂੰ 15 ਹਜ਼ਾਰ ਰੁਪਏ ਦਿੱਤੇ। ਕੇਕੜਾ ਨੇ ਦੱਸਿਆ ਕਿ ਕਤਲ ਵਾਲੇ ਦਿਨ ਉਸ ਦੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ 13 ਵਾਰ ਗੱਲਬਾਤ ਹੋਈ ਸੀ । ਉਹ ਗੋਲਡੀ ਬਰਾੜ ਨੂੰ ਮੂਸੇਵਾਲਾ ਦੀ ਪਲ-ਪਲ ਦੀ ਜਾਣਕਾਰੀ ਦੇ ਰਿਹਾ ਸੀ। ਉਸ ਨੇ ਗੋਲਡੀ ਨੂੰ ਦੱਸਿਆ ਕਿ ਜਿਸ ਥਾਰ ਜੀਪ ਵਿੱਚ ਮੂਸੇਵਾਲਾ ਸਫ਼ਰ ਕਰ ਰਿਹਾ ਹੈ, ਉਹ ਬੁਲੇਟ ਪਰੂਫ਼ ਨਹੀਂ ਹੈ । ਮੂਸੇਵਾਲੇ ਨਾਲ 2 ਵਿਅਕਤੀ ਬਿੰਨ੍ਹਾ ਹਥਿਆਰਾਂ ਤੋਂ ਜਾ ਰਹੇ ਹਨ।

About editor11

Check Also

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ …

Leave a Reply

Your email address will not be published.

Also plac e the google analytics code first