ਪਟਿਆਲਾ: ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਸਿੱਧੂ ਦੀ ਸਿਹਤ ਹੁਣ ਠੀਕ ਹੈ।
ਇਸ ਮੌਕੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੀਤੇ ਦਿਨੀਂ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੇ ਸਮਾਂ ਨਹੀਂ ਦਿੱਤਾ ਤਾਂ ਇਸ ਸਵਾਲ ਦਾ ਜਵਾਬ ਦਿੰਦੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਆਪਣੇ ਆਕਾ ਕੇਜਰੀਵਾਲ ਨਾਲ ਗੱਲ ਕੀਤੀ ਤੇ ਫੇਰ ਸਾਨੂੰ ਅਗਲੇ ਦਿਨ ਦਾ ਸਮਾਂ ਦਿੱਤਾ, ਜੋ ਕਿ ਬਿਲਕੁੱਲ ਗਲਤ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਹੁਣ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮੈਨੂੰ ਸੱਦਾ ਦੇਣਗੇ ਤਾਂ ਮੈਂ ਉਨ੍ਹਾਂ ਨੇ ਕਿਸੇ ਵੀ ਪ੍ਰੋਗਰਾਮ ਵਿੱਚ ਨਹੀਂ ਜਾਵਾਂਗਾ ਤੇ ਮੈਂ ਮੁੱਖ ਮੰਤਰੀ ਮਾਨ ਦਾ ਬਾਈਕਾਟ ਕਰਦਾ ਹਾਂ। ਬਾਜਵਾ ਨੇ ਕਿਹਾ ਕਿ ਅਸੀਂ ਬੀਤੇ ਦਿਨ ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਲੈ ਕੇ ਗਏ ਸੀ, ਜਿਸ ਤੋਂ ਬਾਅਦ ਵੀ ਸਾਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਜੋ ਕਿ ਗਲਤ ਹੈ।