Breaking News

ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ‘ਚ ਦਾਖਲ, ਕੁਝ ਦਿਨ ਪਹਿਲਾਂ ਹੋਈ ਸੀ ਕਰੋਨਾ ਸੰਕਰਮਿਤ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਉਹ ਕੋਰੋਨਾ ਦੀ ਸ਼ਿਕਾਰ ਹੋ ਗਈ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਉਨ੍ਹਾਂ ਨੂੰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਫਿਲਹਾਲ ਹਸਪਤਾਲ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਜਾਵੇਗਾ।

ਦਰਅਸਲ, ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪਿਛਲੇ ਦਿਨੀਂ ਕੋਰੋਨਾ ਦੀ ਲਪੇਟ ਵਿੱਚ ਆ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨਫੈਕਸ਼ਨ ਕਾਰਨ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਨੀਆ ਗਾਂਧੀ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਹੁਣ ਉਨ੍ਹਾਂ ਨੂੰ 23 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਪਰ ਕੋਰੋਨਾ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

ਦੱਸ ਦੇਈਏ ਕਿ ਈਡੀ ਵੱਲੋਂ ਕਾਂਗਰਸ ਸੰਸਦ ਰਾਹੁਲ ਗਾਂਧੀ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। ਹਾਲਾਂਕਿ ਇਸ ਮਾਮਲੇ ‘ਚ ਕਾਂਗਰਸ ਨੇਤਾਵਾਂ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੰਤਰੀ ਦਾ ਵਿਵਾਦਤ ਬਿਆਨ, ਜੇਕਰ ਮੋਦੀ ਫਿਰ ਸੱਤਾ ‘ਚ ਆਉਂਦੇ ਹਨ ਤਾਂ ਦੇਸ਼ ‘ਚ ਹੋਣਗੇ 50 ਸੂਬੇ

ਬੈਂਗਲੁਰੂ: ਕਰਨਾਟਕ ਦੇ ਕੈਬਨਿਟ ਮੰਤਰੀ ਨੇ ਇੱਕ ਅਜਿਹਾ ਬਿਆਨ ਦਿੱਤਾ ਜਿਸ ਨੇ ਨਵਾਂ ਵਿਵਾਦ ਛੇੜ …

Leave a Reply

Your email address will not be published.

Also plac e the google analytics code first