ਮੋਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬੀਤੀ ਦੇਰ ਰਾਤ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਸਿਹਤ ਵਿਗੜਨ ਤੋਂ ਬਾਅਦ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਅਤੇ ਢਿੱਡ ਵਿੱਚ ਦਰਦ ਹੋਣ ਤੋਂ ਬਾਅਦ ਚੈੱਕਅੱਪ ਲਈ ਪੀਜੀਆਈ ਲਿਆਂਦਾ ਗਿਆ ਸੀ, ਜਿੱਥੇ ਉਹਨਾਂ ਦੀ ਜਾਂਚ ਕੀਤੀ ਗਈ। ਉੱਥੋਂ ਉਨ੍ਹਾਂ ਦੀ ਸਿਹਤ ਠੀਕ ਹੋਣ ਕਰਕੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਪਰ ਦੇਰ ਰਾਤ ਉਨ੍ਹਾਂ ਨੂੰ ਫਿਰ ਛਾਤੀ ‘ਚ ਤਕਲੀਫ਼ ਮਹਿਸੂਸ ਹੋਈ।
ਇੱਥੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਕੁੱਝ ਬਿਹਤਰ ਹੈ ਪਰ ਫਿਰ ਵੀ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਰਹਿਣਗੇ।