Breaking News

ਰਾਹੁਲ ਗਾਂਧੀ ਦੀ ED ਅੱਗੇ ਪੇਸ਼ੀ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ

ਜਲੰਧਰ: ਦੇਸ਼ ਭਰ ਵਿੱਚ ਅੱਜ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸ ਦੇ ਤਹਿਤ ਪੰਜਾਬ ਕਾਂਗਰਸ ਵੱਲੋਂ ਅੱਜ ਜਲੰਧਰ ਦੇ ਈਡੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ, ਜਿਸ ਦੀ ਅਗਵਾਈ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਕੰਮ ਕਰ ਰਹੀ ਹੈ। ਜਲੰਧਰ ਦੇ ਈਡੀ ਦਫ਼ਤਰ ਬਾਹਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਅਤੇ ਕਾਂਗਰਸੀ ਵਿਧਾਇਕ ਮੌਜੂਦ ਰਹੇ।

ਦਰਅਸਲ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਨੂੰ ਦਿੱਲੀ ਵਿਖੇ ਤਲਬ ਕੀਤਾ ਗਿਆ ਸੀ। ਜਿਸ ਦੇ ਰੋਸ ਵਜੋਂ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਈਡੀ ਦੇ 25 ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨੈਸ਼ਨਲ ਹੇਰਾਲਡ ਮਾਮਲਾ 2011 ਵਿੱਚ ਚਰਚਾ ਵਿੱਚ ਆਇਆ ਸੀ। ਜਵਾਹਰ ਲਾਲ ਨਹਿਰੂ ਸਮੇਤ ਕਾਂਗਰਸ ਦੇ ਕਈ ਵੱਡੇ ਹਿੱਤਾਂ ਦੇ ਐਸੋਸੀਏਟ ਜਰਨਲ ਲਿਮਟਿਡ ਨਾਮ ਦੀ ਕੰਪਨੀ ਬਣਾਈ ਸੀ ਜੋ ਕਿ ਨੈਸ਼ਨਲ ਹੇਰਾਲਡ ਨਾਮ ਦੀ ਇਕ ਅਖਬਾਰ ਪ੍ਰਕਾਸ਼ਿਤ ਕਰਦੀ ਸੀ ਇਹ ਅਖ਼ਬਾਰ ਨੂੰ ਕਈ ਸ਼ਹਿਰਾਂ ਵਿੱਚ ਸਸਤੇ ਭਾਅ ‘ਤੇ ਸਰਕਾਰੀ ਜ਼ਮੀਨਾਂ ਮਿਲੀਆਂ ਸੀ।

ਇਸ ਦੌਰਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਇੱਕ ਯੰਗ ਇੰਡੀਆ ਨਾਮ ਦੀ ਕੰਪਨੀ ਬਣਾਈ ਸੀ। ਬੀਜੇਪੀ ਲੀਡਰ ਸਵਾਮੀ ਦੇ ਇਲਜ਼ਾਮਾਂ ਮੁਤਾਬਕ ਇਸ ਕੰਪਨੀ ਦਾ ਮਕਸਦ ਕਾਰੋਬਾਰ ਕਰਨਾ ਨਹੀਂ ਸੀ ਬਲਕਿ ਐਸੋਸੀਏਟ ਜਨਰਲ ਲਿਮਟਿਡ ਕੰਪਨੀ ਦੀ 2000 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰਨਾ ਸੀ। ਜਿਸ ਦੇ ਤਹਿਤ ਸੁਬਰਾਮਣੀਅਮ ਸਵਾਮੀ ਨੇ ਦਿੱਲੀ ਦੀ ਲੋਅਰ ਕੋਰਟ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਅਤੇ ਰਾਹੁਲ ਨੂੰ ਕੋਰਟ ਨੇ ਤਲਬ ਕੀਤਾ ਗਿਆ ਸੀ 2014 ‘ਚ ਦੋਵਾਂ ਨੂੰ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ 2015 ਨੂੰ ਇਸ ਕੇਸ ਨੂੰ ਖੋਲ੍ਹਿਆ ਸੀ ਤੇ ਅੱਜ ਰਾਹੁਲ ਗਾਂਧੀ ਨੂੰ ਫਿਰ ਤਲਬ ਕੀਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ, ਪੰਜਾਬ ਦੇ ਸਿਰ ‘ਤੇ 2,63,265 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ …

Leave a Reply

Your email address will not be published.

Also plac e the google analytics code first