Breaking News

ਅਦਾਲਤ ਨੇ ਸਤੇਂਦਰ ਜੈਨ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਤਰੀ ਸਤੇਂਦਰ ਜੈਨ ਨੂੰ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਆਪ ਆਗੂ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਸਤੇਂਦਰ ਜੈਨ ਨੇ ਰਾਊਜ਼ ਐਵੇਨਿਊ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਹੈ, ਜਿਸ ‘ਤੇ ਕੱਲ੍ਹ ਯਾਨੀ ਮੰਗਲਵਾਰ ਸਵੇਰੇ 11 ਵਜੇ ਸੁਣਵਾਈ ਹੋਵੇਗੀ। ਅਦਾਲਤ ਨੇ ਪਹਿਲਾਂ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਈ.ਡੀ. ਦੀ ਹਿਰਾਸਤ 13 ਜੂਨ ਤੱਕ ਚਾਰ ਦਿਨਾਂ ਲਈ ਵਧਾ ਦਿੱਤੀ ਸੀ। ਈਡੀ ਨੇ ਅਰਜ਼ੀ ਵਿੱਚ ਉਸ ਦੀ ਹਿਰਾਸਤ ਵਧਾਉਣ ਦੀ ਬੇਨਤੀ ਕੀਤੀ ਸੀ।

ਸਤੇਂਦਰ ਜੈਨ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ 31 ਮਈ ਨੂੰ ਹੇਠਲੀ ਅਦਾਲਤ ਨੇ ਸਤੇਂਦਰ ਜੈਨ ਨੂੰ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੰਤਰੀ ਦਾ ਵਿਵਾਦਤ ਬਿਆਨ, ਜੇਕਰ ਮੋਦੀ ਫਿਰ ਸੱਤਾ ‘ਚ ਆਉਂਦੇ ਹਨ ਤਾਂ ਦੇਸ਼ ‘ਚ ਹੋਣਗੇ 50 ਸੂਬੇ

ਬੈਂਗਲੁਰੂ: ਕਰਨਾਟਕ ਦੇ ਕੈਬਨਿਟ ਮੰਤਰੀ ਨੇ ਇੱਕ ਅਜਿਹਾ ਬਿਆਨ ਦਿੱਤਾ ਜਿਸ ਨੇ ਨਵਾਂ ਵਿਵਾਦ ਛੇੜ …

Leave a Reply

Your email address will not be published.

Also plac e the google analytics code first