Breaking News

ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾਉਣ ਵਾਲਾ ਸਾਥੀ ਸਣੇ ਗ੍ਰਿਫ਼ਤਾਰ

ਗੁਜਰਾਤ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ `ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ‘ਚ ਲੱਗੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਕਤਲਕਾਂਡ `ਚ ਸ਼ਾਮਲ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਪੁਣੇ, ਪੰਜਾਬ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਧਵ ਨੂੰ ਉਸ ਦੇ ਇੱਕ ਸਾਥੀ ਨਵਨਾਥ ਸੂਰਿਆਵੰਖੀ ਸਣੇ ਕਾਬੂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਤਲਕਾਂਡ ‘ਚ ਸੰਤੋਸ਼ ਜਾਧਵ ਵੀ ਸ਼ਾਮਲ ਸੀ।

ਪੁਲਿਸ ਵਲੋਂ ਸੰਤੋਸ਼ ਜਾਧਵ ਨੂੰ ਬੀਤੀ ਦੇਰ ਰਾਤ ਡਿਊਟੀ ਮਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 20 ਜੂਨ ਤੱਕ ਪੁਲਿਸ ਰਿਮਾਂਡ `ਤੇ ਭੇਜ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ `ਚ ਹੁਣ ਤੱਕ 8 ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਸ ਮਾਮਲੇ `ਚ ਸੌਰਭ ਮਹਾਕਾਲ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨਾਲ ਜੁੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸੂਬਿਆਂ ਦੀ ਪੁਲਿਸ ਜੁਟੀ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਸੰਤੋਸ਼ ਜਾਧਵ ਤੋਂ ਪੁੱਛਗਿੱਛ ਮਗਰੋੰ ਇਸ ਹੱਤਿਆਕਾਂਡ ਨਾਲ ਸੰਬੰਧਤ ਉਸ ਨੂੰ ਅਹਿਮ ਸੁਰਾਗ ਮਿਲ ਸਕਦੇ ਹਨ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਭਾਰਤ ‘ਚ ਵੈਕਸੀਨ ਕਾਰਨ ਬਚੀਆਂ 42 ਲੱਖ ਜਾਨਾਂ: ਰਿਪੋਰਟ

ਨਿਊਜ਼ ਡੈਸਕ: ਸਾਲ 2020 ਦੇ ਮੱਧ ਤੱਕ ਲਗਭਗ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ …

Leave a Reply

Your email address will not be published.

Also plac e the google analytics code first