Breaking News

ਕਾਂਗਰਸ ਚੋਣਾ ’ਚ ਮੂਸੇਵਾਲਾ ਦੀ ਮੌਤ ਦਾ ਲਾਹਾ ਲੈਣ ਦੀ ਕਰ ਰਹੀ ਹੈ ਕੋਸ਼ਿਸ਼: ਆਪ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਕਾਂਗਰਸ ਪਾਰਟੀ ਵੱਲੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਰਾਜਨੀਤੀਕਰਨ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਜਾਰੀ ਕੀਤੇ ਚੋਣਾਵੀਂ ਗੀਤ ’ਚ ਮਰਹੂਮ ਗਾਇਕ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਹੈ, ਜੋ ਦੁੱਖੀ ਪਰਿਵਾਰ ਅਤੇ ਪ੍ਰਸੰਸਕਾਂ ਦੇ ਦਿਲਾਂ ’ਤੇ ਸੱਟ ਮਾਰਨ ਬਰਾਬਰ ਹੈ।

ਗੁਰਮੇਲ ਸਿੰਘ ਨੇ ਕਿਹਾ, ‘‘ਇੱਕ ਮਾਂ ਨੇ ਆਪਣਾ ਬੇਟਾ ਖੋਹ ਦਿੱਤਾ ਹੈ, ਪਰ ਇਹ ਬਹੁਤ ਦੁੱਖਦਾਈ ਹੈ ਕਿ ਕਾਂਗਰਸ ਚੋਣਾ ’ਚ ਉਸਦੀ ਮੌਤ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੂੰ ਅਜਿਹਾ ਨਾ ਕਰਕੇ ਪਰਿਵਾਰ ਅਤੇ ਪ੍ਰਸੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਸੀ।’’

ਸੂਬੇ ਦੀ ਕਾਨੂੰਨ ਵਿਵਸਥਾ ਲਈ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣ ਲਈ ਵਿਰੋਧੀ ਪਾਰਟੀਆਂ ਦੀਆਂ ਅਲੋਚਨਾ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਗੈਂਗਸਟਰਾਂ ਨੂੰ ਪਨਾਹ ਅਤੇ ਸੁਰੱਖਿਆ ਦਿੱਤੀ ਹੈ, ਪਰ ਇਹ ਪਾਰਟੀਆਂ ਕੇਵਲ ਤਿੰਨ ਮਹੀਨਿਆਂ ਵਾਲੀ ਭਗਵੰਤ ਮਾਨ ਸਰਕਾਰ ਦੇ ਸਿਰ ਦੋਸ਼ ਮੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵੱਲੋਂ ਲਏ ਫ਼ੈਸਲਿਆਂ ਅਤੇ ਸਰਕਾਰ ਦੀ ਸ਼ਾਖ ਖ਼ਰਾਬ ਕਰਨ ਲਈ ਹੋਛੇ ਰਾਜਨੀਤਿਕ ਹੱਥਕੰਡੇ ’ਤੇ ਉਤਰ ਆਈਆਂ ਹਨ।

About editor11

Check Also

ਅਦਾਲਤ ਨੇ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ:  ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿੰਨ੍ਹਾਂ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ …

Leave a Reply

Your email address will not be published.

Also plac e the google analytics code first