Breaking News

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਛੇ ਮਹੀਨਿਆਂ ‘ਚ ਦੂਜੀ ਵਾਰ ਕੋਰੋਨਾ ਨਾਲ ਸੰਕਰਮਿਤ, ਟਵੀਟ ਕਰਕੇ ਕਹੀ ਇਹ ਗੱਲ

ਉਟਾਵਾ- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਟਵੀਟ ਕੀਤਾ ਕਿ ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਸਾਲ ਜਨਵਰੀ ‘ਚ ਵੀ ਟਰੂਡੋ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਲਿਹਾਜ਼ ਨਾਲ, ਟਰੂਡੋ ਛੇ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਕਿਹਾ- “ਇਸ ਸਮੇਂ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ, ਪਰ ਅਜਿਹਾ ਇਸ ਲਈ ਹੈ ਕਿਉਂਕਿ ਮੈਂ ਕੋਰੋਨਾ ਵੈਕਸੀਨ ਦੀਆਂ ਸਾਰੀਆਂ ਖੁਰਾਕਾਂ ਲੈ ਲਈਆਂ ਹਨ। ਇਸ ਲਈ ਜੇਕਰ ਤੁਹਾਡੇ ਟੀਕਾ ਨਹੀਂ ਲਗਾਇਆ ਗਿਆ ਹੈ ਤਾਂ ਟੀਕਾਕਰਨ ਕਰਵਾਓ ਅਤੇ ਜੇਕਰ ਹੋ ਸਕੇ ਤਾਂ ਇੱਕ ਬੂਸਟਰ ਖੁਰਾਕ ਵੀ ਲਓ।”

ਇਸ ਸਾਲ ਜਨਵਰੀ ‘ਚ ਜਸਟਿਨ ਟਰੂਡੋ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਸ ਸਮੇਂ ਦੌਰਾਨ ਲਾਜ਼ਮੀ ਕਰੋਨਾ ਵੈਕਸੀਨ ਦੇ ਨਿਯਮਾਂ ਨੂੰ ਲੈ ਕੇ ਪੂਰੇ ਕੈਨੇਡਾ ਵਿੱਚ ਟਰੱਕਾਂ ਵਾਲਿਆਂ ਦਾ ਪ੍ਰਦਰਸ਼ਨ ਹੋਇਆ। ਉਦੋਂ ਇਹ ਖੁਲਾਸਾ ਹੋਇਆ ਸੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਆਪਣੇ ਪੂਰੇ ਪਰਿਵਾਰ ਨਾਲ ਇੱਕ ਗੁਪਤ ਸਥਾਨ ‘ਤੇ ਇਕੱਲਤਾ ਵਿੱਚ ਚਲੇ ਗਏ ਹਨ।

ਜਸਟਿਨ ਟਰੂਡੋ ਨੇ ਹਾਲ ਹੀ ਦੇ ਦਿਲਾਂ ‘ਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੁਲਾਕਾਤ ਕਰਨ ਤੋਂ ਕੁਝ ਦਿਨ ਬਾਅਦ ਆਪਣੇ ਆਪ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਇਏ ਟਰੂਡੋ ਨੇ ਹਾਲ ਹੀ ‘ਚ ਲਾਸ ਐਂਜਲਸ ‘ਚ ਆਯੋਜਿਤ ‘ਸਮਿਟ ਆਫ ਦ ਅਮੈਰੀਕਨਸ’ ਸੰਮੇਲਨ ‘ਚ ਬਾਇਡਨ ਅਤੇ ਹੋਰ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬਾਇਡਨ ਨੇ ਸ਼ੁੱਕਰਵਾਰ ਨੂੰ ਟਰੂਡੋ ਨਾਲ ਲਈ ਗਈ ਇੱਕ ਫੋਟੋ ਸਾਂਝੀ ਕੀਤੀ। ਕੈਨੇਡੀਅਨ ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਕੈਨੇਡਾ ‘ਚ ਮਹਿੰਗਾਈ ਦਾ ਟੁੱਟਿਆ 40 ਸਾਲ ਦਾ ਰਿਕਾਰਡ

ਓਟਵਾ: ਅਮਰੀਕਾ ਤੋਂ ਬਾਅਦ ਕੈਨੇਡਾ ਵਿੱਚ ਵੀ ਮਹਿੰਗਾਈ ਦਾ 40 ਸਾਲ ਦਾ ਰਿਕਾਰਡ ਟੁੱਟ ਗਿਆ …

Leave a Reply

Your email address will not be published.

Also plac e the google analytics code first