Breaking News

ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਵਲੋਂ  ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਪੁਲਿਸ ਨੂੰ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਸ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਦੀ ਮੰਗ ਵਾਲੀ ਪੰਜਾਬ ਪੁਲਿਸ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇਗਾ। ਅਦਾਲਤ ਹੁਣ ਪੰਜਾਬ ਲਿਜਾਣ ਦੀ ਮੰਗ ‘ਤੇ ਵਿਚਾਰ ਕਰੇਗੀ। ਯਾਨੀ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਫਿਲਹਾਲ ਗ੍ਰਿਫਤਾਰ ਕਰ ਸਕਦੀ ਹੈ। ਲਾਰੈਸ ਗੈਂਗ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ ਪਟਿਆਲਾ ਹਾਊਸ ਅਦਾਲਤ ‘ਚ ਪੇਸ਼ ਕੀਤਾ ਗਿਆ।

ਦੱਸਣਯੋਗ ਹੈ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਨੇ ਦਲੀਲ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਉਸਦਾ ਐਨਕਾਊਂਟਰ ਕਰ ਸਕਦੀ ਹੈ। ਉਸਨੇ ਇਸ ਮਾਮਲੇ ਵਿੱਚ NIA ਕੋਰਟ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸਨੂੰ ਕੋਈ ਰਾਹਤ ਨਹੀਂ ਮਿਲੀ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ਦੀ ਹਿਰਾਸਤ ਦਾ ਵਿਰੋਧ ਕੀਤਾ ਹੈ। ਵਕੀਲ ਨੇ ਕਿਹਾ ਕਿ ਜੇਕਰ ਲਾਰੈਂਸ ਨੂੰ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦੀ ਜਾਨ ਨੂੰ ਖਤਰਾ ਹੈ। ਵਕੀਲ ਨੇ ਕਿਹਾ ਕਿ ਜੇਕਰ ਲਾਰੈਂਸ ਨੂੰ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦਾ ਫਰਜ਼ੀ ਮੁਕਾਬਲਾ ਵੀ ਹੋ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first