Breaking News

ਅਮਰੀਕਾ: ਲਾਸ ਏਂਜਲਸ ਵਿੱਚ ਪਾਰਟੀ ਦੌਰਾਨ ਗੋਲੀਬਾਰੀ, ਤਿੰਨ ਦੀ ਮੌਤ, ਚਾਰ ਜ਼ਖ਼ਮੀ

ਲਾਸ ਐਂਜਲਸ- ਅਮਰੀਕਾ ਦੇ ਲਾਸ ਏਂਜਲਸ ਵਿੱਚ ਐਤਵਾਰ ਨੂੰ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਲਾਸ ਐਂਜਲਸ ਪੁਲਿਸ ਵਿਭਾਗ ਦੇ ਬੁਲਾਰੇ ਜੇਡਰ ਚਾਵੇਸ ਨੇ ਦੱਸਿਆ ਕਿ ਜ਼ਖਮੀਆਂ ‘ਚੋਂ ਇੱਕ ਦੀ ਹਾਲਤ ਗੰਭੀਰ ਹੈ।

ਲਾਸ ਐਂਜਲਸ ਦੇ ਬੋਇਲ ਹਾਈਟਸ ਵਿੱਚ ਐਤਵਾਰ ਨੂੰ ਦੁਪਹਿਰ 12:30 ਵਜੇ ਦੇ ਕਰੀਬ ਹੋਈ ਗੋਲੀਬਾਰੀ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਜਾਂਚਕਰਤਾ ਅਜੇ ਤੱਕ ਪਤਾ ਨਹੀਂ ਲਗਾ ਸਕੇ ਹਨ। ਚਾਵੇਸ ਨੇ ਦੱਸਿਆ ਕਿ ਦੋ ਹੋਰ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਜ਼ਖਮੀ ਹੋਏ ਚੌਥੇ ਵਿਅਕਤੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ ’ਤੇ ਪੁੱਜੇ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਪਾਇਆ ਅਤੇ ਤੀਜੇ ਵਿਅਕਤੀ ਨੂੰ ਬਾਅਦ ਵਿੱਚ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ …

Leave a Reply

Your email address will not be published.

Also plac e the google analytics code first