Breaking News

ਮਰਦਾਂ ਨੂੰ ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਤੋਂ ਕਰਨਾ ਹੋਵੇਗਾ ਪਰਹੇਜ਼, ਨਹੀਂ ਤਾਂ ਹੋ ਸਕਦਾ ਹੈ ਨੁਕਸਾਨ

ਨਿਊਜ਼ ਡੈਸਕ: ਅੱਜਕਲ ਸਾਰੇ ਬਾਹਰ ਦਾ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਰੋਜ਼ ਬਾਹਰ ਦਾ ਖਾਣਾ ਖਾਣ ਨਾਲ ਸਰੀਰ ਨੂੰ ਕਈ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਓ ਜਾਣਦੇ ਹਾਂ ਕਿਹੜੇ-ਕਿਹੜੇ ਫੂਡਜ਼ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਕੀ ਤੁਸੀਂ ਜਾਣਦੇ ਹੋ ਕਿ ਕਿਸੇ ਵੀ ਫਾਸਟ ਫੂਡ ‘ਚ 64 ਫੀਸਦੀ ਕੈਲੋਰੀ ਫੈਟ ਹੁੰਦੀ ਹੈ। ਅਜਿਹੇ ਭੋਜਨ ਵਿੱਚ ਪ੍ਰੋਟੀਨ ਦੀ ਮਾਤਰਾ ਬਿਲਕੁਲ ਨਹੀਂ ਹੁੰਦੀ ਹੈ। ਇਸ ਲਈ ਫਾਸਟ ਫੂਡ ਵਿੱਚ ਪੀਜ਼ਾ, ਬਰਗਰ, ਹਾਟ ਡਾਗ ਆਦਿ ਦਾ ਸੇਵਨ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ। ਮੋਟਾਪਾ ਵਧਣ ਦੇ ਨਾਲ-ਨਾਲ ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਕਈ ਬੀਮਾਰੀਆਂ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ।

ਸੋਇਆ ਉਤਪਾਦਾਂ ਦਾ ਬਹੁਤ ਜ਼ਿਆਦਾ ਸੇਵਨ ਵੀ ਸਿਹਤ ਲਈ ਚੰਗਾ ਨਹੀਂ ਹੁੰਦਾ। ਸੋਇਆ ਉਤਪਾਦਾਂ ਦੇ ਜ਼ਿਆਦਾ ਸੇਵਨ ਨਾਲ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ।  ਰਿਪੋਰਟਾਂ ਮੁਤਾਬਕ ਜੇਕਰ ਤੁਸੀਂ ਤਿੰਨ ਮਹੀਨਿਆਂ ਤੱਕ ਰੋਜ਼ਾਨਾ ਸੋਇਆ ਉਤਪਾਦ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ ਘੱਟ ਹੋ ਜਾਂਦੀ ਹੈ।

ਆਪਣੀ ਖੁਰਾਕ ਤੋਂ ਟ੍ਰਾਂਸ ਫੈਟ ਨੂੰ ਵੀ ਹਟਾਉਣਾ ਚਾਹੀਦਾ ਹੈ। ਕਿਉਂਕਿ ਇਹ ਔਰਤਾਂ ਅਤੇ ਮਰਦਾਂ ਲਈ ਬਿਲਕੁਲ ਵੀ ਚੰਗਾ ਨਹੀਂ ਹੈ। ਟ੍ਰਾਂਸ ਫੈਟ ਜਿਆਦਾਤਰ ਫਾਸਟ ਫੂਡ, ਪ੍ਰੋਸੈਸਡ ਫੂਡ ਅਤੇ ਪੈਕਡ ਫੂਡ ਵਿੱਚ ਪਾਇਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਟਰਾਂਸ ਫੈਟ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਕਾਫ਼ੀ ਵਧਾ ਦਿੰਦਾ ਹੈ।

ਇਸ ਤੋਂ ਇਲਾਵਾ ਪ੍ਰੋਸੈਸਡ ਮੀਟ ਵੀ ਨਹੀਂ ਖਾਣਾ ਚਾਹੀਦਾ। ਇਸ ਨੂੰ ਖਾਣ ਦੇ ਕਈ ਨੁਕਸਾਨ ਵੀ ਹਨ। ਇਹ ਅਜਿਹਾ ਮਾਸ ਹੈ, ਜਿਸ ‘ਚ ਕਈ ਤਰ੍ਹਾਂ ਦੇ ਕੈਮੀਕਲ ਮਿਲਾਏ ਜਾਂਦੇ ਹਨ, ਜੋ ਸਿਹਤ ਲਈ ਬਿਲਕੁਲ ਵੀ ਠੀਕ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਨਿੰਬੂ ਦੀ ਜ਼ਿਆਦਾ ਵਰਤੋਂ ਨਾਲ ਹੋ ਸਕਦੇ ਹਨ ਇਹ ਮਾੜੇ ਪ੍ਰਭਾਵ

ਨਿਊਜ਼ ਡੈਸਕ- ਨਿੰਬੂ ਵਿਟਾਮਿਨ ਸੀ ਦੇ ਸਭ ਤੋਂ ਵਧੀਆ ਸਰੋਤਾਂ ਵਿੱਚੋਂ ਇੱਕ ਹੈ। ਜ਼ਿਆਦਾਤਰ ਲੋਕ …

Leave a Reply

Your email address will not be published.

Also plac e the google analytics code first