Breaking News

ਭਗਵੰਤ ਮਾਨ ਨੇ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵੰਤ ਨੇ ਟਵੀਟ ਕਰਕੇ  ਕਿਹਾ, ‘ਸਾਰੇ ਪੰਜਾਬੀਆਂ ਨੂੰ ਵਧਾਈਆਂ! ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾਂ ਸਿਰਫ਼ ਈ ਗਵਰਨਸ ਵੱਲ ਵੱਡਾ ਕਦਮ ਹੈ, ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ RTA ਦੀਆਂ ਲਾਇਨਾਂ ਤੋਂ ਬਚੋਗੇ ਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।

ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ, ਪੰਜਾਬ ਦੇ ਸਿਰ ‘ਤੇ 2,63,265 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ …

Leave a Reply

Your email address will not be published.

Also plac e the google analytics code first