Breaking News

ED ਦੀ ਪੁੱਛਗਿੱਛ ਦੌਰਾਨ ਸਤੇਂਦਰ ਜੈਨ ਦੀ ਯਾਦਦਾਸ਼ਤ ਹੋਈ ਖਤਮ, ਵਿਰੋਧੀ ਧਿਰਾਂ ਨੇ ਲਿਆ ਨਿਸ਼ਾਨੇ ‘ਤੇ

ਨਵੀਂ ਦਿੱਲੀਂ: ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦੌਰਾਨ ਉਸ ਨੇ ਅਜੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਉਨ੍ਹਾਂ ਦੀ ਯਾਦਦਾਸ਼ਤ ਖਤਮ ਹੋ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਹਰ ਕੋਈ ਹੈਰਾਨ ਹੈ। ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਤੰਜ ਕਸਦੀਆਂ ਨਜ਼ਰ ਆ ਰਹੀਆਂ ਹਨ।

ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ (14 ਜੂਨ, 2022) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜੈਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ 18 ਜੂਨ ਨੂੰ ਆਪਣਾ ਫੈਸਲਾ ਦੇ ਸਕਦੀ ਹੈ। ਸਤੇਂਦਰ ਜੈਨ ਫਿਲਹਾਲ ਨਿਆਇਕ ਹਿਰਾਸਤ ‘ਚ ਹੈ।

ਦੱਸ ਦੇਈਏ ਕਿ ਕੇਂਦਰੀ ਏਜੰਸੀ ਨੇ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਸੀ। ਜੈਨ ਨੂੰ ਈਡੀ ਨੇ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਸੋਮਵਾਰ ਨੂੰ ਉਸ ਨੂੰ 27 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਦੌਰਾਨ ਐਡੀਸ਼ਨਲ ਸਾਲਿਸਟਰ ਜਨਰਲ (ਏਐਸਜੀ) ਐਸਵੀ ਰਾਜੂ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਮਨੀ ਲਾਂਡਰਿੰਗ ਹਵਾਲਾ ਚੈਨਲ ਨਾਲ ਜੁੜੇ ਲੋਕ ਸੇਵਕ ਵਜੋਂ ਸਤੇਂਦਰ ਜੈਨ ਦਾ ਵਿਵਹਾਰ ਉਸ ਨੂੰ ਜ਼ਮਾਨਤ ਦਾ ਹੱਕ ਨਹੀਂ ਦਿੰਦਾ।

ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੇ ਸਤੇਂਦਰ ਜੈਨ ‘ਤੇ ਚੁਟਕੀ ਲਈ ਹੈ। ਕੁਮਾਰ ਵਿਸ਼ਵਾਸ ਨੇ ਜੈਨ ਦੇ ਯਾਦਦਾਸ਼ਤ ਬਿਆਨ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਕਿਹਾ ਕਿ ‘ਭਾਰਤ ਰਤਨ… ਹਵਾਲਾ ਪੇਪਰ ਦੇਖ ਕੇ ਮੰਤਰੀ ਨੇ ਕਿਹਾ- ਕੋਰੋਨਾ ਤੋਂ ਮੇਰੀ ਯਾਦਾਸ਼ਤ ਖਤਮ ਹੋ ਗਈ ਹੈ’, ਸਤੇਂਦਰ ਜੈਨ ਨੇ ਈਡੀ ਨੂੰ ਕਿਹਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਜ਼ਿਮਨੀ ਚੋਣ ਨਤੀਜੇ: ਅੱਜ 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਨਤੀਜੇ, ਸੰਗਰੂਰ, ਰਾਮਪੁਰ ਅਤੇ ਆਜ਼ਮਗੜ੍ਹ ‘ਤੇ ਟਿਕੀ ਨਜ਼ਰ

ਨਵੀਂ ਦਿੱਲੀ- ਦਿੱਲੀ ਅਤੇ ਪੰਜ ਹੋਰ ਰਾਜਾਂ ਦੀਆਂ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ …

Leave a Reply

Your email address will not be published.

Also plac e the google analytics code first