Breaking News

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ

ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਬੀਤੇ ਦਿਨੀਂ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਚੋਣਾਵੀਂ ਗੀਤ ਜਾਰੀ ਕੀਤਾ ਗਿਆ ਸੀ, ਜਿਸ ‘ਚ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਤੇ ਸਮਾਧੀ ਦੀ ਤਸਵੀਰ ਦੀ ਵੀ ਵਰਤੋਂ ਕੀਤੀ ਗਈ ਹੈ। ਇਸ ਗੀਤ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਵੱਲੋਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਕਿਹਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਵਲੋਂ ਮੂਸੇਵਾਲਾ ਦੇ ਨਾਮ ਦੀ ਵਰਤੋਂ ਨਾਂ ਕੀਤੀ ਜਾਵੇ।

ਪਰਿਵਾਰ ਨੇ ਮੂਸੇਵਾਲਾ ਦੇ ਸੋਸ਼ਲ ਮੀਡੀਆ ‘ਤੇ ਅਪੀਲ ਕਰਦਿਆਂ ਲਿਖਿਆ ਕਿ, ‘ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ ਆਪਣੇ ਰਾਜਨੀਤਿਕ ਜਾਂ ਕਿਸੇ ਵੀ ਪ੍ਰਕਾਰ ਦੇ ਕੰਮ ਦੇ ਲਈ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਨਾਮ ਕਿਰਪਾ ਕਰਕੇ ਨਾ ਵਰਤਿਆ ਜਾਵੇ।

ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਦਲਵੀਰ ਸਿੰਘ ਗੋਲਡੀ ਦੇ ਹੱਕ ‘ਚ ਦੋ ਦਿਨ ਪਹਿਲਾਂ ਹੀ ਚੋਣ ਗੀਤ ਲਾਂਚ ਕੀਤਾ ਸੀ। ਜਿਸ ’ਚ ਉਨ੍ਹਾਂ ਸ਼ੁਰੂ ‘ਚ ਹੀ ਮੂਸੇਵਾਲਾ ਦੀ ਮ੍ਰਿਤਕ ਦੇਹ ਅਤੇ ਸਮਾਧੀ ਨੂੰ ਦਿਖਾ ਕੇ ਆਮ ਆਦਮੀ ਪਾਰਟੀ ਦੇ ਬਦਲਾਅ ਦੀ ਗੱਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ‘ਚ  29 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਸ ਹਮਲੇ ‘ਚ ਸਿੱਧੂ ਦੇ 2 ਸਾਥੀ ਵੀ ਜ਼ਖਮੀ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਹੈ ਬਜਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ …

Leave a Reply

Your email address will not be published.

Also plac e the google analytics code first