Breaking News

ਹੁਣ ਮੁਫਤ ਮਿਲਣਗੇ 3 ਗੈਸ ਸਿਲੰਡਰ, ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ

ਨਵੀਂ ਦਿੱਲੀ- ਇੰਨੀ ਮਹਿੰਗਾਈ ਵਿੱਚ ਜੇਕਰ ਕਿਸੇ ਨੂੰ ਐੱਲਪੀਜੀ ਸਿਲੰਡਰ ਮੁਫ਼ਤ ਵਿੱਚ ਮਿਲਦਾ ਹੈ ਤਾਂ ਹੋਰ ਕੀ ਚਾਹੀਦਾ ਹੈ। ਦੇਸ਼ ਦੇ ਇੱਕ ਰਾਜ ਨੇ ਇਸ ਮਹੀਨੇ ਦੇ ਅੰਤ ਤੱਕ ਲੋਕਾਂ ਨੂੰ ਤਿੰਨ ਗੈਸ ਸਿਲੰਡਰ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਹ ਰਾਜ ਗੋਆ ਹੈ ਅਤੇ ਇੱਥੋਂ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਇਸ ਦਾ ਵਾਅਦਾ ਕੀਤਾ ਸੀ।

ਇਸ ਸਮੇਂ ਗੋਆ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਉਹ ਗਰੀਬੀ ਰੇਖਾ (ਬੀਪੀਐਲ) ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ 3 ਗੈਸ ਸਿਲੰਡਰ ਮੁਫ਼ਤ ਦੇਵੇਗੀ। ਕਿਉਂਕਿ ਸਰਕਾਰ ਬਣੀ ਨੂੰ ਕਾਫੀ ਸਮਾਂ ਹੋ ਗਿਆ ਹੈ, ਹੁਣ ਸਰਕਾਰ ਨੇ ਇਸ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੱਕ ਨਿਉਜ਼ ਏਜੰਸੀ ਨੇ ਸੂਬੇ ਦੇ ਪੇਂਡੂ ਵਿਕਾਸ ਏਜੰਸੀ ਮੰਤਰੀ ਗੋਵਿੰਦ ਗੌੜੇ ਦੇ ਹਵਾਲੇ ਨਾਲ ਇਹ ਜਾਣਕਾਰੀ ਪ੍ਰਕਾਸ਼ਿਤ ਕੀਤੀ ਹੈ।

ਗੋਆ ਸਰਕਾਰ ਦੇ ਅਨੁਸਾਰ, ਜਿਨ੍ਹਾਂ ਪਰਿਵਾਰਾਂ ਦੀ ਕੁੱਲ ਸਾਲਾਨਾ ਆਮਦਨ 4 ਲੱਖ ਤੋਂ ਘੱਟ ਹੈ, ਉਹ ਇਸ ਯੋਜਨਾ ਦੇ ਤਹਿਤ ਕਵਰ ਕੀਤੇ ਜਾਣਗੇ। ਗੌੜੇ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 37,000 ਬੀਪੀਐਲ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ, ਮੌਜੂਦਾ ਵਿੱਤੀ ਸਾਲ ਦੇ ਅੰਤ ਵਿੱਚ ਪੈਸੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੇ ਜਾਣਗੇ। “ਅਸੀਂ ਜਾਂਚ ਕਰਾਂਗੇ ਕਿ ਉਨ੍ਹਾਂ ਨੇ ਕਿੰਨੇ ਸਿਲੰਡਰ ਲਏ ਹਨ। ਆਮ ਤੌਰ ‘ਤੇ, ਹਰ ਪਰਿਵਾਰ ਨੂੰ ਪ੍ਰਤੀ ਸਾਲ ਛੇ ਸਿਲੰਡਰ ਦੀ ਲੋੜ ਹੁੰਦੀ ਹੈ। ਅਸੀਂ ਉਨ੍ਹਾਂ ਦੇ ਤਿੰਨ ਸਿਲੰਡਰਾਂ ਦੇ ਪੈਸੇ ਵਾਪਸ ਕਰ ਦੇਵਾਂਗੇ।”

ਇਸ ਤੋਂ ਇਲਾਵਾ, ਇਸੇ ਮਹੀਨੇ, ਕੇਂਦਰ ਸਰਕਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਕੇਂਦਰ ਦੀ ਐਲਪੀਜੀ ਸਬਸਿਡੀ ਹੁਣ 9 ਕਰੋੜ ਗਰੀਬ ਔਰਤਾਂ ਅਤੇ ਹੋਰ ਲਾਭਪਾਤਰੀਆਂ ਤੱਕ ਸੀਮਤ ਰਹੇਗੀ ਜਿਨ੍ਹਾਂ ਨੇ ਉੱਜਵਲਾ ਸਕੀਮ ਤਹਿਤ ਐਲਪੀਜੀ ਕੁਨੈਕਸ਼ਨ ਲਏ ਹਨ।

ਇਸ ਸਮੇਂ ਦਿੱਲੀ ਵਿੱਚ 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ 1,003 ਰੁਪਏ ਹੈ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ, ਲਾਭਪਾਤਰੀਆਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ₹ 200 ਦੀ ਸਬਸਿਡੀ ਮਿਲੇਗੀ। ਇਸ ਦਾ ਮਤਲਬ ਹੈ ਕਿ ਉੱਜਵਲਾ ਲਾਭਪਾਤਰੀਆਂ ਨੂੰ 14.2 ਕਿਲੋਗ੍ਰਾਮ ਦੇ ਸਿਲੰਡਰ ਦੀ ਖਰੀਦ ‘ਤੇ ਸਿਰਫ 803 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਸਰਕਾਰ ਮੁਤਾਬਕ ਐਲਪੀਜੀ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਣ ਨਾਲ ਸਰਕਾਰ ਨੂੰ 6,100 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਕੀ ਤੁਹਾਡਾ ਇਸ ਬੈਂਕ ‘ਚ ਖਾਤਾ ਤਾਂ ਨਹੀਂ, ਵਿਕਣ ਵਾਲੇ ਹਨ 2 ਵੱਡੇ ਸਰਕਾਰੀ ਬੈਂਕ!

ਨਿਊਜ਼ ਡੈਸਕ: ਸਰਕਾਰ ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿੱਜੀਕਰਨ ਦਾ ਰਾਹ ਆਸਾਨ ਕਰਨ ਦੀ ਕੋਸ਼ਿਸ਼ …

Leave a Reply

Your email address will not be published.

Also plac e the google analytics code first