ਨਿਊਜ਼ ਡੈਸਕ: ਹਿੰਦੀ ਅਤੇ ਪੰਜਾਬੀ ਦੇ ਮਸ਼ਹੂਰ ਗਾਇਕ ਬੀ ਪਰਾਕ ਦੇ ਘਰ ਸੋਗ ਦਾ ਮਾਹੌਲ ਹੈ। ਬੀ ਪਰਾਕ ਅਤੇ ਉਨ੍ਹਾਂ ਦੀ ਪਤਨੀ ਮੀਰਾ ਆਪਣੇ ਆਉਣ ਵਾਲੇ ਬੱਚੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ ਪਰ ਬੱਚੇ ਦੇ ਜਨਮ ਤੋਂ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਦੁਖਦ ਖ਼ਬਰ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ। ਜਿਸ ਤੋਂ ਬਾਅਦ ਹਰ ਕੋਈ ਬੀ ਪਰਾਕ ਦੀ ਇਸ ਪੋਸਟ ‘ਤੇ ਕਮੈਂਟ ਕਰਕੇ ਦੁੱਖ ਦੀ ਇਸ ਘੜੀ ‘ਚ ਉਸਦਾ ਸਾਥ ਦੇ ਰਿਹਾ ਹੈ।
ਬੀ ਪਰਾਕ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਪੋਸਟ ‘ਚ ਲਿਖਿਆ- ‘ਬਹੁਤ ਦਰਦ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਦੂਜੇ ਬੱਚੇ ਦੀ ਮੌਤ ਹੋ ਗਈ ਹੈ। ਜਨਮ ਤੋਂ ਤੁਰੰਤ ਬਾਅਦ ਉਸਦੀ ਮੌਤ ਹੋ ਗਈ। ਮਾਤਾ-ਪਿਤਾ ਵਜੋਂ ਸਾਡੀ ਜ਼ਿੰਦਗੀ ਵਿਚ ਇਹ ਸਭ ਤੋਂ ਦੁਖਦਾਈ ਘਟਨਾ ਹੈ। ਉਨ੍ਹਾਂ ਦੇ ਯਤਨਾਂ ਲਈ ਸਾਰੇ ਡਾਕਟਰਾਂ ਅਤੇ ਸਟਾਫ ਦਾ ਧੰਨਵਾਦ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਦੁੱਖ ਦੀ ਇਸ ਘੜੀ ਵਿੱਚ ਸਾਡੀ ਨਿੱਜਤਾ ਦਾ ਖਿਆਲ ਰੱਖਿਆ ਜਾਵੇ। ਸਾਰਿਆਂ ਦੀ ਅਰਦਾਸ ਦੀ ਲੋੜ ਹੈ।