Breaking News

ਪੁਲਿਸ ਨੇ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ:ਪੰਜਾਬੀ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ  ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ  ਸਮੇਤ  ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ  ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਵੱਲੋਂ ਖੁੰਡਾ ਮੋੜ ‘ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਕੀਤੀ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਚਮਕੀਲਾ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first