Breaking News

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।ਮੌਸਮ ਵਿਭਾਗ ਨੇ ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਸਣੇ ਉਤਰ ਪ੍ਰਦੇਸ਼, ਹਰਿਆਣਾ ਵਿਚ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਅਨੁਸਾਰ ਬੁੱਧਵਾਰ ਦੁਪਹਿਰ ਬਾਅਦ  ਪੱਛਮੀ ਪੌਣਾਂ ਸਰਗਰਮ ਹੋ ਰਹੀਆਂ ਹਨ ਜਿਨ੍ਹਾਂ ਕਾਰਨ ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਤੇ ਹਨੇਰੀ-ਤੂਫ਼ਾਨ ਚੱਲ ਸਕਦੀਆਂ ਹਨ ਤੇ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਉਧਰ 16 ਤੇ 17 ਜੂਨ ਨੂੰ ਪੂਰੇ ਪੰਜਾਬ ’ਚ ਤੇਜ਼ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਫ਼ਿਰੋਜ਼ਪੁਰ, ਬਠਿੰਡਾ, ਮੁਕਤਸਰ, ਫ਼ਰੀਦਕੋਟ, ਬਰਨਾਲਾ, ਮਾਨਸਾ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।ਹਨੇਰੀ ਤੇ ਬਾਰਿਸ਼ ਕਾਰਨ ਤਾਪਮਾਨ ’ਚ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ …

Leave a Reply

Your email address will not be published.

Also plac e the google analytics code first