Breaking News

ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਮੂਸੇਵਾਲਾ ਕਤਲ ਕੇਸ ‘ਚ ਕੀਤਾ ਗਿਆ ਸੀ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ ਸੀ। ਪੰਜਾਬ ਪੁਲਿਸ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ। 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਪੁਲਿਸ ਇਸ ਕਤਲ ਕੇਸ ਵਿੱਚ ਸ਼ੱਕੀ ਗੈਂਗਸਟਰ ਬਿਸ਼ਨੋਈ ਦੇ ਸਬੰਧ ਦੀ ਭਾਲ ਕਰ ਰਹੀ ਹੈ। ਅੱਜ ਮਾਨਸਾ ਦੀ ਅਦਾਲਤ ਨੇ ਬਿਸ਼ਨੋਈ ਦਾ ਸੱਤ ਦਿਨ ਦਾ ਰਿਮਾਂਡ ਪੰਜਾਬ ਪੁਲਿਸ ਨੂੰ ਦੇ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਖ਼ਬ਼ਰਾਂ ਹਨ ਕਿ ਗੋਲਡੀ ਬਰਾੜ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ‘ਚ ਬਿਸ਼ਨੋਈ ਨੂੰ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ‘ਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਸਮੀ ਤੌਰ ‘ਤੇ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਦਿੱਤੇ ਸਨ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਇਹ ਦੋਵੇਂ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ।

ਮਹਾਰਾਸ਼ਟਰ ਗ੍ਰਹਿ ਮੰਤਰਾਲੇ ਨਾਲ ਜੁੜੇ ਸੂਤਰਾਂ ਨੇ ਮੰਗਲਵਾਰ ਨੂੰ ਹੈਰਾਨ ਕਰਨ ਵਾਲੀ ਜਾਣਕਾਰੀ ਦਿੱਤੀ। ਕਿਸੇ ਸਮੇਂ, ਦਾਊਦ ਇਬਰਾਹਿਮ, ਛੋਟਾ ਰਾਜਨ ਅਤੇ ਰਵੀ ਪੁਜਾਰੀ ਸਮੇਤ ਅੰਡਰਵਰਲਡ ਦੇ ਵੱਖ-ਵੱਖ ਗੈਂਗ ਬਾਲੀਵੁੱਡ ਤੋਂ ਪੈਸਾ ਵਸੂਲਦੇ ਸਨ। ਇਸੇ ਤਰਜ਼ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਹਸਤੀਆਂ ਤੋਂ ਫਿਰੌਤੀ ਦੀ ਸਾਜ਼ਿਸ਼ ਰਚੀ ਸੀ। ਸਲਮਾਨ ਖਾਨ-ਸਲੀਮ ਖਾਨ ਨੂੰ ਧਮਕੀ ਦੇਣ ਵਾਲੀ ਚਿੱਠੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਮਹਾਰਾਸ਼ਟਰ ਪੁਲਿਸ ਇਸ ਨਤੀਜੇ ‘ਤੇ ਪਹੁੰਚੀ ਹੈ ਕਿ ਬਿਸ਼ਨੋਈ ਗੈਂਗ ਨੇ ਚਿੱਠੀ ਨੂੰ ਸਲਮਾਨ ਦੇ ਘਰ ਦੇ ਬਾਹਰ ਛੱਡ ਕੇ ਬਾਲੀਵੁੱਡ ਤੋਂ ਪੈਸਾ ਵਸੂਲਣ ਦੀ ਯੋਜਨਾ ਬਣਾਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

About editor11

Check Also

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ …

Leave a Reply

Your email address will not be published.

Also plac e the google analytics code first