Breaking News

ਪੁਲਿਸ ਨੂੰ ਗੈਂਗਸਟਰਾਂ ਦੀ ਹਰ ਐਕਟੀਵਿਟੀ ਦੀ ਖ਼ਬਰ: ਪ੍ਰਤਾਪ ਬਾਜਵਾ

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ‘ਤੇ ਸਵਾਲ ਚੁੱਕਦਿਆਂ ਗੰਭੀਰ ਇਲਜ਼ਾਮ ਲਗਾਏ ਹਨ। ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਗੈਂਗਸਟਰਾਂ ਦੇ ਸੰਪਰਕ ‘ਚ ਹਨ ਤੇ ਪੁਲਿਸ ਨੂੰ ਗੈਂਗਸਟਰਾਂ ਦੀ ਹਰ ਐਕਟੀਵਿਟੀ ਦੀ ਖ਼ਬਰ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੇ ਸੰਪਰਕ ‘ਚ ਹਨ ਤੇ ਪੁਲਿਸ ਨੂੰ ਹਰ ਹੋਣ ਵਾਲੀ ਵਾਰਦਾਤ ਦਾ ਪਤਾ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਏ.ਜੀ.ਟੀ.ਐੱਫ਼ ਦੀ ਕਾਰਗੁਜ਼ਾਰੀ `ਤੇ ਵੀ ਚੁੱਕੇ ਸਵਾਲ ਚੁੱਕਦਿਆਂ ਕਿਹਾ ਕਿ ‘ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਮਹੀਨੇ ‘ਚ ਕੀ ਕੀਤਾ ?’

ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਪੁਲਿਸ ‘ਤੇ ਲਗਾਏ ਜਾ ਰਹੇ ਇਲਜ਼ਾਮ ਗੰਭੀਰ ਹਨ, ਪਰ ਉਹ ਆਪਣੇ ਇਸ ਬਿਆਨ ‘ਤੇ ਕਾਇਮ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ, ਪੰਜਾਬ ਦੇ ਸਿਰ ‘ਤੇ 2,63,265 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ …

Leave a Reply

Your email address will not be published.

Also plac e the google analytics code first