Breaking News

ਕੈਨੇਡੀਅਨ ਸੂਬੇ ਵੱਲੋਂ ਪਾਸ ਕੀਤਾ ਗਿਆ ਦਸਤਾਰ ਦਿਵਸ ਸਬੰਧੀ ਐਕਟ

ਮੈਨੀਟੋਬਾ: ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਦਸਤਾਰ ਦਿਵਸ ਐਕਟ ਪਾਸ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਹਰ ਸਾਲ 13 ਅਪ੍ਰੈਲ ਨੂੰ ਪੂਰੇ ਸੂਬੇ ਵਿੱਚ ਦਸਤਾਰ ਦਿਵਸ ਮਨਾਇਆ ਜਾਵੇਗਾ। ਮੈਨੀਟੋਬਾ ਦੇ ਬੁਰੋਜ਼ ਦੇ ਐਮਐਲਏ ਦਲਜੀਤ ਸਿੰਘ ਬਰਾੜ ਵੱਲੋਂ ਇਸ ਸਬੰਧੀ ਬਿੱਲ ਨੂੰ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਸੀ ਤੇ 1 ਜੂਨ ਨੂੰ ਇਸ ਬਿੱਲ ਨੂੰ ਰਾਇਲ ਅਸੈਂਟ ਮਿਲ ਗਈ ਅਤੇ ਇਹ ਬਿੱਲ ਕਾਨੂੰਨ ਬਣ ਗਿਆ।

ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆਂ ਵਿਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ। ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ।

ਇਹ ਵੀ ਦੱਸਣਯੋਗ ਹੈ ਕਿ ਅਪ੍ਰੈਲ ਦਾ ਮਹੀਨਾ ਕੈਨੇਡਾ ਦੇ ਵਿੱਚ ਸਿੱਖ ਹੈਰੀਟੇਜ ਮਹੀਨੇ ਵਜੋਂ ਵੀ ਮਨਾਇਆ ਜਾਂਦਾ ਹੈ। ਕੈਨੇਡਾ ਦੀ ਕੇਂਦਰ ਸਰਕਾਰ ਵੱਲੋਂ ਇਸ ਬਿੱਲ ਨੂੰ 2019 ਵਿੱਚ ਪਾਸ ਕਰ ਦਿੱਤਾ ਗਿਆ ਸੀ।

About editor11

Check Also

ਮਹਿੰਗਾਈ ਦੀ ਮਾਰ ਝੱਲ ਰਹੇ ਅਮਰੀਕਾ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਵਾਸ਼ਿੰਗਟਨ : ਮਹਿੰਗਾਈ ਦੀ ਮਾਰ ਝੱਲ ਰਹੇ ਅਮਰੀਕਾ ਵਾਸੀਆਂ ਨੂੰ ਬਾਇਡਨ ਸਰਕਾਰ ਵੱਡੀ ਰਾਹਤ ਦੇ …

Leave a Reply

Your email address will not be published.

Also plac e the google analytics code first