Breaking News

ਵਕੀਲ ਨੇ ਪੰਜਾਬ ਪੁਲਿਸ ‘ਤੇ ਲਗਾਏ ਗੈਂਗਸਟਰ ਬਿਸ਼ਨੋਈ ‘ਤੇ ਥਰਡ ਡਿਗਰੀ ਟਾਰਚਰ ਦੇ ਦੋਸ਼

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਵਕੀਲ ਵਿਸ਼ਾਲ ਚੋਪੜਾ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਵਲੋਂ ਬਿਸ਼ਨੋਈ ਨਾਲ ਅਣਮਨੁੱਖੀ ਸਲੂਕ ਅਤੇ ਥਰਡ ਡਿਗਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਉਹ ਅਦਾਲਤ ‘ਚ ਪਟੀਸ਼ਨ ਦਾਇਰ ਕਰਨਗੇ।

ਇਸ ਤੋਂ ਇਲਾਵਾ ਵਕੀਲ ਵਿਸ਼ਾਲ ਚੋਪੜਾ ਨੇ ਦੋਸ਼ ਲਗਾਏ ਹਨ ਕਿ ਪੰਜਾਬ ਪੁਲਿਸ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ। ਪੁਲਿਸ ਵਲੋਂ ਪੁੱਛਗਿੱਛ ਦੌਰਾਨ ਕੋਈ ਵੀਡੀਓਗ੍ਰਾਫੀ ਵੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਲਾਰੈਂਸ ਬਿਸ਼ਨੋਈ ਨਾਲ ਮਿਲਣ ਵੀ ਨਹੀਂ ਦਿੱਤਾ ਗਿਆ। ਉਹ ਪੁਲਿਸ ਦੇ ਇਸ ਵਿਵਹਾਰ ਨੂੰ ਸਾਹਮਣੇ ਲਿਆਉਣ ਲਈ ਅਦਾਲਤ ਦੇ ਸਾਹਮਣੇ ਇੱਕ ਰਿੱਟ ਪਟੀਸ਼ਨ ਦਾਇਰ ਕਰਨਗੇ।

ਬਿਸ਼ਨੋਈ ਨੂੰ ਗਾਇਕ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਨੂੰ ਭਾਰੀ ਸੁਰੱਖਿਆ ਹੇਠ 14 ਜੂਨ ਨੂੰ ਸਵੇਰੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਗੈਂਗਸਟਰ ਨੂੰ ਮਾਨਸਾ ਜ਼ਿਲ੍ਹੇ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਿਸ਼ਨੋਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ।

ਪੁੱਛਗਿੱਛ ਦੌਰਾਨ ਲਾਰੈਂਸ ਨੇ ਮੰਨਿਆ ਕਿ ਉਸ ਦੇ ਗੈਂਗ ਨੇ ਮੋਹਾਲੀ ‘ਚ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ, ਪਰ ਉਸ ਨੇ ਕਤਲ ਵਿੱਚ ਆਪਣੀ ਸਿੱਧੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਸੀ। ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਤੱਕ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ …

Leave a Reply

Your email address will not be published.

Also plac e the google analytics code first