Breaking News

4 ਦਿਨਾਂ ਤੋਂ ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਬੇਰੁਜ਼ਗਾਰ ਅਧਿਆਪਕਾਂ ਨਾਲ ਸਿਮਰਨਜੀਤ ਮਾਨ ਨੇ ਕੀਤੀ ਮੁਲਾਕਾਤ

ਸੰਗਰੂਰ: ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕਾਂ ਚਾਰ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ ਉਪਰ ਚੜ੍ਹੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਟੈਂਕੀ ਉਪਰ ਚੜ੍ਹ ਕੇ ਦੋਵੇਂ ਬੇਰੁਜ਼ਗਾਰ ਮਹਿਲਾ ਪੀਟੀਆਈ ਅਧਿਆਪਕਾਂ ਦਾ ਹਾਲ ਅਤੇ ਮੰਗਾਂ ਸਬੰਧੀ ਗੱਲਬਾਤ ਕੀਤੀ।

ਮਾਨ ਨੇ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੂੰ ਭੈਣ ਬਣਾ ਕੇ ਮੋਹਾਲੀ ‘ਚ ਟੈਂਕੀ ਤੋਂ ਉਤਾਰਿਆ ਗਿਆ ਸੀ ਤਾਂ ਅੱਜ ਕੇਜਰੀਵਾਲ ਨੂੰ ਆਪਣੀਆਂ ਭੈਣਾਂ ਦੀ ਸਾਰ ਲੈਣੀ ਚਾਹੀਦੀ ਹੈ ਜੋ ਖਰਾਬ ਮੌਸਮ `ਚ ਟੈਂਕੀ ‘ਤੇ ਚੜ੍ਹਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਨੇ ਝੂਠੇ ਵਾਅਦੇ ਕਰਕੇ ਸਭ ਨੂੰ ਗੁੰਮਰਾਹ ਕੀਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਲਵਾਰ ਬਾਰੇ ਕੀਤੀ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਦੇ ਬਿਆਨ ਨੂੰ ਕਿਰਪਾਨ ਦੀ ਬੇਅਦਬੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਆਪਣੀ ਕਿਰਪਾਨ ਪਹਿਨ ਵੀ ਸਕਦੇ ਹਨ ਅਤੇ ਰੱਖ ਵੀ ਸਕਦੇ ਹਨ। ਉਹ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਰਹੇ ਹਨ ਜਿਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੇਸ ਦਾਇਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਚੋਣ ਪ੍ਰਚਾਰ ਦੌਰਾਨ ਟਿੱਪਣੀ ਕੀਤੀ ਸੀ ਕਿ ਸਿਮਰਨਜੀਤ ਸਿੰਘ ਮਾਨ ਤਲਵਾਰ ਦੀ ਗੱਲ ਕਰਦੇ ਹਨ ਜਦੋਂ ਕਿ ਉਹ ਪਿਆਰ ਦੀ ਗੱਲ ਕਰਦੇ ਹਨ।

ਇਹ ਵੀ ਦੱਸਣਯੋਗ ਹੈ ਕਿ ਦੋਵੇਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਦੀ ਸਿਹਤ ਖਰਾਬ ਹੈ, ਜਿਨ੍ਹਾਂ ਨੂੰ ਡਾਕਟਰਾਂ ਦੀ ਟੀਮ ਵਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਉੱਧਰ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੈਰਿਟ ਸੂਚੀ ਜਾਰੀ ਨਾ ਕੀਤੀ ਤਾਂ ਇੱਕ ਦੋ ਦਿਨਾਂ ਵਿਚ ਗੁਪਤ ਐਕਸ਼ਨ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ …

Leave a Reply

Your email address will not be published.

Also plac e the google analytics code first